PunjabTop News

25 ਮਈ ਤੋਂ ਆਰੰਭ ਹੋ ਜਾਏਗੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ, ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਆਰੰਭ ਹੋ ਜਾਏਗੀ। ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ। ਇਸ ਵੇਲੇ ਉੱਥੇ 12 ਤੋਂ 15 ਫੁੱਟ ਤੱਕ ਬਰਫ ਜੰਮੀ ਹੋਈ ਹੈ। ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ ਜਾਏਗਾ। ਭਾਰਤੀ ਫੌਜ ਦੇ ਜਵਾਨ ਬਰਫ ਕੱਟ ਕੇ ਸੰਗਤ ਲਈ ਰਸਤਾ ਤਿਆਰ ਕਰਨ ਲਈ 20 ਅਪਰੈਲ ਨੂੰ ਗੁਰਦੁਆਰਾ ਗੋਬਿੰਦ ਘਾਟ ਪੁੱਜ ਜਾਣਗੇ।

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀ ਤਿਆਰੀ ਲਈ ਭਾਰਤੀ ਫੌਜ ਦੇ ਜਵਾਨਾਂ ਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਸੇਵਾਦਾਰਾਂ ਦਾ ਲਗਪਗ 50 ਮੈਂਬਰੀ ਦਲ ਬਰਫ ਕੱਟ ਕੇ ਰਸਤੇ ਤਿਆਰ ਕਰਨ ਤੇ ਹੋਰ ਪ੍ਰਬੰਧ ਕਰਨ ਲਈ 22 ਅਪਰੈਲ ਨੂੰ ਰਵਾਨਾ ਹੋਵੇਗਾ ਜੋ 20 ਮਈ ਤੱਕ ਸਮੁੱਚੇ ਰਸਤੇ ਤਿਆਰ ਕਰੇਗਾ ਤੇ ਹੋਰ ਪ੍ਰਬੰਧ ਕਰੇਗਾ ਤਾਂ ਜੋ 25 ਮਈ ਤੋਂ ਸਾਲਾਨਾ ਯਾਤਰਾ ਆਰੰਭ ਕੀਤੀ ਜਾ ਸਕੇ।

ਉੱਤਰਾਖੰਡ ਸਥਿਤ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਵੇਲੇ 12 ਤੋਂ 15 ਫੁੱਟ ਤੱਕ ਬਰਫ ਹੈ ਤੇ ਸਮੁੱਚਾ ਖੇਤਰ ਬਰਫ ਨਾਲ ਢਕਿਆ ਹੋਇਆ ਹੈ।

ਉਚਾਈ ਵਾਲੇ ਖੇਤਰ ਵਿਚ ਅੱਜ ਕੱਲ੍ਹ ਵੀ ਬਰਫ ਪੈ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਇਹ ਸਾਲਾਨਾ ਯਾਤਰਾ ਇਸ ਵਾਰ 25 ਮਈ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕੇ ਟਰੱਸਟ ਦੇ ਦੋ ਸੇਵਾਦਾਰ ਬੀਤੇ ਦਿਨ ਗੁਰਦੁਆਰਾ ਗੋਬਿੰਦ ਧਾਮ ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋ ਕੇ ਆਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button