Breaking NewsD5 specialIndiaNewsPoliticsPunjab

2500 ਪੈਨਸ਼ਨ ਦੇਣ ਦਾ ਨਹੀਂ ਕੀਤਾ ਵਾਅਦਾ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੰਤਿਮ ਦਿਨ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੋਧੀਆਂ ਦੇ ਨਾਲ ਨਾਲ ਆਪਣਿਆਂ ਦੇ ਨਿਸ਼ਾਨੇ ‘ਤੇ ਰਹੀ ਹੈ। ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਬਿਜਲੀ ਸਮਝੌਤਿਆਂ ਅਤੇ ਬੇਅਦਬੀ ਕਾਂਡ ਦੇ ਮੁੱਦੇ ਤੇ ਸਰਕਾਰ ਨੂੰ ਭੰਡਿਆ ਜਦਕਿ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਅਫ਼ਸਰਸ਼ਾਹੀ ਤੇ ਭ੍ਰਿਸਟਾਚਾਰ ਦੇ ਦੋਸ਼ ਲਾਉਂਦਿਆਂ ਇੱਥੋਂ ਤੱਕ ਕਿਹਾ ਕਿ ਅਫ਼ਸਰਾਂ ਦੇ ਮੂੰਹ ਨੂੰ ਖੂਨ ਲੱਗ ਚੁੱਕਾ ਹੈ। ਉਨ੍ਹਾਂ ਮੁੱਖ ਸਕੱਤਰ ਅਵਤਾਰ ਸਿੰਘ ਅਤੇ ਐਡਵੋਕੇਟ ਜਨਰਲ ਵੱਲੋਂ ਪੰਜਾਬ ਭਵਨ ‘ਚ ਕਿਰਾਏ ਪੱਕੇ ਤੌਰ ਤੇ ਰੱਖਣ ਦੇ ਬਦਲੇ ਤਿੰਨ ਸਾਲਾਂ ਦਾ ਕਿਰਾਇਆ ਵਸੂਲਣ ਦੀ ਮੰਗ ਵੀ ਕੀਤੀ ਹੈ।

ਪਰਗਟ ਸਿੰਘ ਤੋਂ ਬਾਅਦ ਇਕ ਹੋਰ MLA ਭੜਕਿਆ, 2500 ਪੈਨਸ਼ਨ ਦੇਣ ਦਾ ਵਾਅਦਾ ਨਹੀਂ ਕੀਤਾ

ਭਾਰਤ ‘ਚ ਕੋਰੋਨਾ ਵਾਇਰਸ ਦੀ ਦਸਤਕ ਤੋਂ ਬਾਅਦ ਹਰਕਤ ‘ਚ ਆਈ ਕੇਂਦਰ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਅਤੇ ਉਸ ‘ਚ ਸਵਾਰ ਯਾਤਰੀਆਂ ਦੀ ਸਕਰੀਨਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਭਾਰਤ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ 29 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਪਹਿਲਾ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਵਧੇਰੇ ਪ੍ਰਭਾਵਿਤ ਸਿਰਫ਼ 12 ਦੇਸ਼ਾਂ ਦੀਆਂ ਉਡਾਣਾਂ ਅਤੇ ਯਾਤਰੀਆਂ ਦੀ ਸਕਰੀਨਿੰਗ ਕਰਨ ਨੂੰ ਕਿਹਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button