PunjabTop News

253 ਅਧਿਆਪਕਾਂ ਦੇ ਹੱਕ ’ਚ ਅੱਜ ਪੰਜਾਬ ਭਰ ’ਚ ਅਰਥੀ ਫੂਕ ਮੁਜ਼ਾਹਰੇ

 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਸਿੱਖਿਆ ਵਿਭਾਗ ਦੇ ਹੁਕਮਾਂ ਵਿਰੁੱਧ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀਟੀਐੱਫ਼) ਪੰਜਾਬ ਵੱਲੋਂ ਅੱਜ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਜਥੇਬੰਦੀ ਨੇ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ।

ਸਿੱਖਿਆ ਵਿਭਾਗ ਨੇ ਅਧਿਆਪਕ ਭਰਤੀ ਪ੍ਰੀਖਿਆ ਵਿੱਚ ਕਥਿਤ ਗ਼ਲਤੀਆਂ ਦੇ ਮਾਮਲੇ ਵਿੱਚ 253 ਅਧਿਆਪਕਾਂ ਨੂੰ ਫਾਰਗ ਕਰਨ ਲਈ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ 10 ਦਿਨਾਂ ਅੰਦਰ ਰਿਲੀਵ ਕਰਨ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਕਾਰਨ ਅਧਿਆਪਕਾਂ ਵਿੱਚ ਰੋਸ ਹੈ।ਡੀਟੀਐੱਫ਼ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਕਿਹਾ ਕਿ 2022 ਵਿੱਚ ਦਿੱਲੀ ਦੀ ਇੱਕ ਨਿੱਜੀ ਕੰਪਨੀ ਵੱਲੋਂ ਲਈ ਗਈ ਭਰਤੀ ਪ੍ਰੀਖਿਆ ਵਿੱਚ ਕਰੀਬ 83 ਸਵਾਲ ਗ਼ਲਤ ਸਨ। ਅਧਿਆਪਕਾਂ ਵੱਲੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਮਗਰੋਂ ਅਦਾਲਤ ਦੇ ਹੁਕਮਾਂ ’ਤੇ ਬਣੀ ਉੱਚ ਤਾਕਤੀ ਕਮੇਟੀ ਨੇ ਵੀ ਇਤਰਾਜ਼ਾਂ ਨੂੰ ਸਹੀ ਪਾਇਆ ਸੀ। ਇਸ ਰਿਪੋਰਟ ਦੇ ਆਧਾਰ ’ਤੇ ਮਈ 2023 ਵਿੱਚ ਅਧਿਆਪਕਾਂ ਨੂੰ ਡਿਊਟੀ ’ਤੇ ਜੁਆਇਨ ਕਰਵਾਇਆ ਗਿਆ ਸੀ।

ਆਗੂਆਂ ਨੇ ਕਿਹਾ ਕਿ ਬਾਅਦ ਵਿੱਚ ਕੰਪਨੀ ਵੱਲੋਂ ਪਾਸ ਐਲਾਨੇ ਉਮੀਦਵਾਰ ਵੀ ਹਾਈ ਕੋਰਟ ਪਹੁੰਚੇ ਅਤੇ ਅਦਾਲਤ ਦੇ ਫ਼ੈਸਲੇ ਮਗਰੋਂ ਵਿਭਾਗ ਨੇ 253 ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪ੍ਰੀਖਿਆ ਦੀਆਂ ਗ਼ਲਤੀਆਂ ਕਮੇਟੀ ਦੀ ਜਾਂਚ ਵਿੱਚ ਸਾਹਮਣੇ ਆਈਆਂ ਸਨ ਤਾਂ ਉਨ੍ਹਾਂ ਦਾ ਖ਼ਮਿਆਜ਼ਾ ਅਧਿਆਪਕਾਂ ਨੂੰ ਕਿਉਂ ਭੁਗਤਣਾ ਪੈ ਰਿਹਾ ਹੈ।

ਡੀਟੀਐੱਫ਼ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਹੁਕਮ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਫ਼ੈਸਲਾ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button