26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਅਭਿਆਸ
ਲਹਿਰਾਗਾਗਾ : ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੇਂਦਰ ਸਰਕਾਰ ਦੇ ਨਾਲ ਆਰ ਪਾਰ ਦੀ ਲੜਾਈ ਲੜ ਰਹੇ ਹਨ। ਕੇਂਦਰ ਸਰਕਾਰ ਹੁਣ ਤੱਕ ਆਪਣੀ ਜਿੱਦ ‘ਤੇ ਅੜੀ ਹੋਈ ਹੈ, ਜਿਸਦੇ ਚੱਲਦਿਆਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਦਾ ਐਲਾਨ ਕੀਤਾ ਹੈ। ਉਥੇ ਹੀ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੇ ਅਭਿਆਸ ਕੀਤਾ।
ਲਗਿਰਾਗਾਗਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਗ੍ਰਾਮ ਨੇ ਧਰਮਿਦਰ ਸਿੰਘ ਦੀ ਪ੍ਰਧਾਨਤਾ ਵਿੱਚ ਟਰੈਕਟਰ ਮਾਰਚ ਕੱਢ ਕੇ ਅਭਿਆਸ ਕੀਤਾ। ਇਸ ਵਿੱਚ ਭਾਰੀ ਗਿਣਤੀ ਵਿੱਚ ਨੌਜਵਾਨ ਆਪਣੇ ਟਰੈਕਟਰਾਂ ਸਮੇਤ ਕਿਸਾਨੀ ਝੰਡੇ ਲਗਾ ਕੇ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨ ਸ਼ੁਰੂ ਤੋਂ ਹੀ ਆਪਣੀ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਸੰਘਰਸ਼ ਕਰ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.