ਰੋਡਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ । ਉਸ ਦੇ ਚੰਗੇ ਆਚਰਣ ਕਾਰਨ ਸਰਕਾਰ ਸਿੱਧੂ ਨੂੰ 26 ਜਨਵਰੀ 2023 ਨੂੰ ਰਿਹਾਅ ਕਰ ਸਕਦੀ ਹੈ । ਇਸ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਕੁਝ ਦਿਨ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਸਿੱਧੂ ਨੂੰ ਮਿਲਣ ਗਏ ਰਾਜ ਦੇ ਸੀਨੀਅਰ ਆਗੂਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ।ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਇੱਕ ਦਰਜਨ ਸੀਨੀਅਰ ਕਾਂਗਰਸੀ ਆਗੂ ਜੇਲ੍ਹ ਪਹੁੰਚੇ ਸਨ। ਮੁਲਾਕਾਤ ਤੋਂ ਬਾਅਦ ਵਾਪਸ ਪਰਤੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਉਨ੍ਹਾਂ ਦੇ ਚੰਗੇ ਆਚਰਣ ਕਾਰਨ ਉਨ੍ਹਾਂ ਨੂੰ 26 ਜਨਵਰੀ ਨੂੰ ਰਿਹਾਅ ਕੀਤਾ ਜਾ ਸਕਦਾ ਹੈ । ਉਹ ਪਿਛਲੇ ਸਾਢੇ ਛੇ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.