
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਦੇ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋਣ ਦੀ ਖ਼ਬਰ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਪਰਿਵਾਰ ਨੇ ਕਰਤਾਰ ਸਿੰਘ ਨੂੰ ਕਤਲ ਕੀਤੇ ਜਾਣ ਦਾ ਸ਼ੱਕ ਪ੍ਰਗਟਾਇਆ ਹੈ।
ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਦੇ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋਣ ਤੋਂ ਬਾਅਦ, ਸ਼੍ਰੋਮਣੀ ਕਮੇਟੀ ਅਤੇ ਕਰਤਾਰ ਸਿੰਘ ਦੀਆਂ ਭੈਣਾਂ ਨੇ ਉਸਦੇ ਕਤਲ ਦਾ ਸ਼ੱਕ ਪ੍ਰਗਟਾਇਆ ਹੈ। ਵਿਜੇ ਸਿੰਘ, ਸਕੱਤਰ ਐਸਜੀਪੀਸੀ ਨੇ ਕਿਹਾ ਕਿ ਕਰਤਾਰ ਪਿਛਲੇ ਦੋ ਦਿਨਾਂ ਤੋਂ ਲਾਪਤਾ ਹੈ, ਜਦੋਂ ਕਿ ਸੁਲਤਾਨਵਿੰਡ ਨਹਿਰ ਦੇ ਕੰਢੇ ਉਸਦੀ ਐਕਟਿਵਾ ਮਿਲੀ ਹੈ, ਜਿਸ ਤੋਂ ਬਾਅਦ ਇਹ ਸ਼ੱਕ ਕੀਤਾ ਜਾ ਰਿਹਾ ਹੈ ਕਿ ਉਸਦਾ ਕਤਲ ਕਰਕੇ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ।
ਦੂਜੇ ਪਾਸੇ, ਐਸਐਚਓ ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ, ਉਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿਉਂਕਿ ਕਰਤਾਰ ਸਿੰਘ ਦੀ ਐਕਟਿਵਾ ਨਹਿਰ ਦੇ ਨੇੜੇ ਮਿਲੀ ਸੀ, ਇਸ ਲਈ ਨਹਿਰ ਵਿੱਚ ਵੀ ਉਸਦੀ ਭਾਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.