Breaking NewsD5 specialNewsPunjabTop News

27 ਸਤੰਬਰ ਨੂੰ ਭਾਰਤ ਬੰਦ ਕਰਨਗੇ ਕਿਸਾਨ, ਸ਼੍ਰੀ ਫਤਿਹਗੜ੍ਹ ਸਾਹਿਬ ‘ਚ ਸੰਯੁਕਤ ਕਿਸਾਨ ਮੋਰਚੇ ਨੇ ਅੱਜ ਬੁਲਾਈ ਅਹਿਮ ਬੈਠਕ

ਸ਼੍ਰੀ ਫਤਿਹਗੜ੍ਹ ਸਾਹਿਬ : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਐਲਾਨ ‘ਤੇ 27 ਸਤੰਬਰ ਨੂੰ ਭਾਰਤ ਬੰਦ ਰਹੇਗਾ। ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ‘ਚ ਸੰਯੁਕਤ ਕਿਸਾਨ ਮੋਰਚੇ ਦੇ ਵੱਖਰੇ ਕਿਸਾਨਾਂ ਦੇ ਜ਼ਿਲ੍ਹਾਂ ਸੰਗਠਨ ਨੇਤਾਵਾਂ ਦੀ ਵਿਸ਼ੇਸ਼ ਬੈਠਕ ਹੋਈ।

ਕੈਪਟਨ ਦੀ ਬੀਜੇਪੀ ’ਚ ਜਾਣ ਦੀ ਤਿਆਰੀ ? ਬੀਜੇਪੀ ਲੀਡਰ ਦਾ ਵੱਡਾ ਬਿਆਨ !

ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਖਾਸ ਤੌਰ ‘ਤੇ ਨੌਜ਼ਵਾਨਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰਤ ਬੰਦ ਨੂੰ ਸਫਲ ਬਣਾਉਣ ‘ਚ ਉਨ੍ਹਾਂ ਦਾ ਸਾਥ ਦਿਓ ਤਾਂ ਕਿ ਖੇਤੀਬਾੜੀ ਦੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾ ਸਕੇ ਅਤੇ ਕੇਂਦਰ ਸਰਕਾਰ ਨੂੰ ਝੁਕਣਾ ਪਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button