PunjabTop News

ਗੁਰਦੁਆਰਾ ਅੰਬ ਸਾਹਿਬ ਦੀ ਧੋਖੇ ਨਾਲ ਜ਼ਮੀਨ ਵੇਚਣ ਦੇ ਮਾਮਲੇ ‘ਚ, 6 ਵਿਅਕਤੀਆਂ ਦੀ ਜ਼ਮਾਨਤ ਅਰਜ਼ੀ ਰੱਦ

ਗੁਰਦੁਆਰਾ ਅੰਬ ਸਾਹਿਬ ਦੀ ਧੋਖੇ ਨਾਲ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ 6 ਵਿਅਕਤੀਆਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਕਾਬਿਲੇਗੌਰ ਹੈ ਕਿ ਐਸਜੀਪੀਸੀ ਵੱਲੋਂ ਜ਼ਮੀਨ ਵੇਚਣ ਵਾਲਿਆਂ ਖ਼ਿਲਾਫ਼ ਕੇਸ ਕੀਤਾ ਗਿਆ ਹੈ। ਮੈਨੇਜਰ ਸਣੇ 6 ਵਿਅਕਤੀਆਂ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਬੀਤੇ ਦਿਨੀਂ ਮੋਹਾਲੀ ਵਿਖੇ ਗੁਰੂਘਰ ਦੀ ਕਰੋੜਾਂ ਰੁਪਏ ਦੀ ਜ਼ਮੀਨ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੀ ਪਿੰਡ ਸੈਣੀਮਾਜਰਾ ’ਚ 44 ਮਰਲੇ ਜ਼ਮੀਨ ਨੂੰ ਗਲਤ ਢੰਗ ਨਾਲ ਵੇਚਣ ਦੇ ਮਾਮਲੇ ’ਚ ਪੁਲਿਸ ਨੇ 7 ਮੁਲਜ਼ਮਾਂ ’ਤੇ ਪਰਚਾ ਦਰਜ ਕੀਤਾ ਸੀ। ਮੁਲਜ਼ਮਾਂ ’ਚ ਗੁਰਦੁਆਰਾ ਅੰਬ ਸਾਹਿਬ ਦੇ ਤਤਕਾਲੀ ਮੈਨੇਜਰ ਰਜਿੰਦਰ ਸਿੰਘ ਟੌਹੜਾ, ਗੁਰਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਤਲਵਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਸਤਵੀਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਬਲਜਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਜਸਵੰਤ ਸਿੰਘ ਵਾਸੀ ਪਿੰਡ ਸੈਣੀਮਾਜਰਾ ਤੇ ਜਗਤਾਰ ਸਿੰਘ ਵਾਸੀ ਗੁਰਦੁਅਰਾ ਅੰਬ ਸਾਹਿਬ ਫ਼ੇਜ਼-8 ਸ਼ਾਮਲ ਹਨ। ਉਨ੍ਹਾਂ ’ਤੇ ਧੋਖਾਧੜੀ, ਜਾਅਲਸਾਜ਼ੀ, ਜਾਅਲੀ ਦਸਤਾਵੇਜ਼ ਦੇ ਇਸਤੇਮਾਲ ਸਮੇਤ ਕਈ ਧਾਰਵਾਂ ਤਹਿਤ ਕਾਰਵਾਈ ਕੀਤੀ ਗਈ ਹੈ।

ਮਾਮਲੇ ਸੰਬੰਧੀ ਐਸਜੀਪੀਸੀ ਦੇ ਸੈਕਟਰੀ ਪ੍ਰਤਾਪ ਸਿੰਘ ਵੱਲੋਂ ਐੱਸ.ਐੱਸ.ਪੀ. ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਅਨੁਸਾਰ ਗੁਰਦੁਆਰਾ ਅੰਬ ਸਾਹਿਬ ਨਾਲ ਸੰਬੰਧਤ ਪਿੰਡ ਸੈਣੀਮਾਜਰਾ ਦੀ 44 ਮਰਲੇ ਜ਼ਮੀਨ ਦੀ ਰਜਿਸਟਰੀ ਸੈਕਟਰ-76 ਮੋਹਾਲੀ ਸਥਿਤ ਰਜਿਸਟਰਾਰ ਦਫ਼ਤਰ ਵਿੱਚ ਫ਼ਰਜ਼ੀ ਦਸਤਾਵੇਜ਼ ਤਿਆਰ ਕਰਕੇ ਕਰਵਾਈ ਗਈ। ਸ਼ਿਕਾਇਤ ਵਿੱਚ ਇਹ ਵੀ ਸ਼ੱਕ ਜ਼ਾਹਰ ਕੀਤਾ ਗਿਆ ਕਿ ਇਸ ਮਾਮਲੇ ਵਿੱਚ ਸਿਰਫ਼ ਮੈਨੇਜਰ ਹੀ ਨਹੀਂ, ਸਗੋਂ ਹੋਰ ਵਿਅਕਤੀਆਂ ਦੀ ਵੀ ਮਿਲੀ-ਭੁਗਤ ਹੋ ਸਕਦੀ ਹੈ।
ਦੱਸਿਆ ਗਿਆ ਕਿ ਰਜਿਸਟਰੀ ਸਮੇਂ ਪੇਸ਼ ਕੀਤਾ ਗਿਆ ਅਥਾਰਟੀ ਲੈਟਰ ਜਾਅਲੀ ਸੀ ਅਤੇ ਇਸ ’ਤੇ ਮੈਨੇਜਰ ਵੱਲੋਂ ਖੁਦ ਹੀ ਫ਼ਰਜ਼ੀ ਦਸਤਖ਼ਤ ਕੀਤੇ ਗਏ ਸਨ। ਇਸ ਤੋਂ ਇਲਾਵਾ ਇਹ ਵੀ ਦਰਸਾਇਆ ਗਿਆ ਕਿ ਗੁਰਦੁਆਰਾ ਸਾਹਿਬ ਦੀ ਜ਼ਮੀਨ ਵੇਚਣ ਤੋਂ ਪਹਿਲਾਂ ਐੱਸ.ਜੀ.ਪੀ.ਸੀ. ਵੱਲੋਂ ਮਤਾ ਪਾਸ ਕਰਕੇ ਮਨਜ਼ੂਰੀ ਲੈਣਾ ਲਾਜ਼ਮੀ ਹੁੰਦਾ ਹੈ, ਪਰ ਰਜਿਸਟਰੀ ਦੌਰਾਨ ਅਜਿਹਾ ਕੋਈ ਮਤਾ ਪੇਸ਼ ਨਹੀਂ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਦੀ ਮੰਗ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button