PunjabTop News

28 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਕਰਨ ਜਾ ਰਹੀਆਂ ਹਨ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ। ਹਾਲ ਹੀ ਵਿੱਚ ਇਨ੍ਹਾਂ 16 ਜਥੇਬੰਦੀਆਂ ਨੇ 21 ਅਗਸਤ ਨੂੰ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਸੀ। ਇਸ ਨੂੰ ਨਾਕਾਮ ਕਰਨ ਲਈ ਪੰਜਾਬ ਸਰਕਾਰ ਨੇ ਕਈ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਅਤੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਵੀ ਡੱਕ ਦਿੱਤਾ। ਪਰ ਹੁਣ ਫਿਰ ਉਹੀ ਜਥੇਬੰਦੀਆਂ 28 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਕਰਨ ਜਾ ਰਹੀਆਂ ਹਨ।ਰੇਲ ਰੋਕੋ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਰਣਨੀਤੀ ਬਣਾਈ ਜਾਵੇਗੀ।

ਪੰਜਾਬ ‘ਚ ਉਦਯੋਗਪਤੀ ਕਰਨਗੇ ਕਰੋੜਾਂ ਦਾ ਨਿਵੇਸ਼! ਖੁਲ੍ਹਣਗੇ ਰੋਜ਼ਗਾਰ, CM Mann inaugurates Tourism Summit

ਇਸ ਦੇ ਲਈ ਅੱਜ 16 ਕਿਸਾਨ ਜਥੇਬੰਦੀਆਂ ਦੇ ਅਧਿਕਾਰੀ ਇਕੱਠੇ ਹੋ ਰਹੇ ਹਨ ਅਤੇ ਸਾਰੇ ਸਾਂਝੇ ਤੌਰ ‘ਤੇ ਮੀਟਿੰਗ ਕਰਕੇ ਅੰਦੋਲਨ ਦੀ ਰੂਪ-ਰੇਖਾ ਤੈਅ ਕਰਨਗੇ। ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਭਾਵੇਂ ਕੇਂਦਰ ਦੀ ਹੋਵੇ ਜਾਂ ਪੰਜਾਬ ਦੀ, ਦੋਵੇਂ ਹੀ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀਆਂ ਹਨ। ਨਾ ਤਾਂ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਵਾਪਸ ਲਏ ਗਏ ਅਤੇ ਨਾ ਹੀ ਹੋਰ ਮੰਨੀਆਂ ਗਈਆਂ ਮੰਗਾਂ ‘ਤੇ ਹੁਕਮ ਜਾਰੀ ਕੀਤੇ ਗਏ।

ਨਹੀਂ ਹੋਣਗੇ DC ਦਫ਼ਤਰ ਬੰਦ ,ਸਰਕਾਰ ਨਾਲ ਬਣੀ ਸਹਿਮਤੀ !D5 Channel Punjabi

ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਪੂਰੇ ਕਰਜ਼ੇ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ। ਕਿਸਾਨਾਂ ਨੂੰ ਹੜ੍ਹਾਂ ਅਤੇ ਮੀਂਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਕੇਂਦਰ ਸਰਕਾਰ ਪੰਜਾਬ ਲਈ 50 ਹਜ਼ਾਰ ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕਰੇ।ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਐਮਐਸਪੀ ਗਾਰੰਟੀ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਮੁਹੱਈਆ ਕਰਵਾਉਣਾ ਯਕੀਨੀ ਬਣਾਏ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button