Breaking NewsD5 specialNewsPoliticsPress ReleasePunjabTop News

29 ਮਈ ਨੂੰ ਕੌਮੀ ਪ੍ਰਧਾਨ ਨੱਡਾ ਜੀ ਮੋਦੀ ਸਰਕਾਰ ਦੀਆਂ 8 ਸਾਲਾਂ ਦੀਆਂ ਪ੍ਰਾਪਤੀਆਂ ਨਾਲ ਸਬੰਧਤ ਪ੍ਰੋਗਰਾਮਾਂ ਦੀ ਕਰਨਗੇ ਸ਼ੁਰੂਆਤ: ਸ਼ਰਮਾ

31 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਜਾਰੀ ਅਤੇ ਦੇਸ਼ ਵਾਸੀਆਂ ਨੂੰ ਸੰਬੋਧਤ: ਅਸ਼ਵਨੀ ਸ਼ਰਮਾ

ਮੋਦੀ ਸਰਕਾਰ ਵੱਲੋਂ 8 ਸਾਲਾਂ ਵਿੱਚ ਦੇਸ਼ ਦੇ ਲੋਕਾਂ ਲਈ ਕੀਤੇ ਕੰਮਾਂ ਤੋਂ ਭਾਜਪਾ 15 ਜੂਨ ਤੱਕ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਕਰਵਾਏਗੀ ਜਾਣੂ: ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਵੱਲੋਂ ਮੋਦੀ ਸਰਕਾਰ ਦੇ 8 ਸਾਲਾਂ ਦੇ ‘ਸੇਵਾ ਦੇ ਨਾਮ, ਸੁਸ਼ਾਸਨ ਤੇ ਗਰੀਬਾਂ ਦੀ ਭਲਾਈ’ ਸਬੰਧੀ ਉਲੀਕੇ ਜਾਣ ਵਾਲੇ ਕੰਮਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਵਿੱਚਲੀ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸੂਬਾ ਭਾਜਪਾ ਵੱਲੋਂ ਪੰਜਾਬ ਭਰ ਵਿੱਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ, ਭਾਜਪਾ ਦੇ ਮੁੱਖ ਦਫਤਰ ਵਿਖੇ ਹੋਈ। ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਮੀਟਿੰਗ ਵਿੱਚ ਪੁੱਜਣ ’ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਮੀਟਿੰਗ ਵਿੱਚ ਸੂਬਾ ਭਾਜਪਾ ਅਹੁਦੇਦਾਰ, ਜ਼ਿਲ੍ਹਾ ਇੰਚਾਰਜ, ਸੂਬਾ ਮੋਰਚਾ ਪ੍ਰਧਾਨ, ਸੂਬਾ ਸੈੱਲ ਕਨਵੀਨਰ ਅਤੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਅਸ਼ਵਨੀ ਸ਼ਰਮਾ ਨੇ ਇਸ ਮੌਕੇ ਹਾਜ਼ਰ ਸਮੂਹ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 30 ਮਈ 2022 ਨੂੰ ਕੇਂਦਰ ਦੀ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ਜਾ ਰਹੇ ਹਨ।

ਇਹ 8 ਸਾਲ ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਗਰੀਬ, ਸ਼ੋਸ਼ਿਤ, ਵੰਚਿਤ, ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੀ ਬਿਹਤਰੀ ਅਤੇ ਉਨਤੀ ਲਈ ਕੰਮ ਕਰਦਿਆਂ ਸਮਰਪਿਤ ਕੀਤੇ ਹਨ। ਇਸ ਕਾਰਜਕਾਲ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਹਿੱਤ ਅਤੇ ਲੋਕ ਹਿੱਤ ਵਿੱਚ ਕਈ ਇਤਿਹਾਸਕ ਫੈਸਲੇ ਲਏ ਹਨ, ਜਿਨ੍ਹਾਂ ਦੀ ਬਦੌਲਤ ਅੱਜ ਦੇਸ਼ ਬੁਲੰਦੀਆਂ ਨੂੰ ਛੂਹੰਦਾ ਹੋਇਆ ਲਗਾਤਾਰ ਤਰੱਕੀ ਦੇ ਰਾਹ ‘ਤੇ ਵਧ ਰਿਹਾ ਹੈ।

ਇਨ੍ਹਾਂ 8 ਸਾਲਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੇਂਦਰ ਸਰਕਾਰ ਵੱਲੋਂ ਦੇਸ਼ ਹਿੱਤ ਅਤੇ ਲੋਕ ਹਿੱਤ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ 30 ਮਈ ਤੋਂ 15 ਜੂਨ ਤੱਕ ਬੂਥ ਪੱਧਰ ਤੱਕ ਵੱਖ-ਵੱਖ ਪ੍ਰੋਗਰਾਮ ਉਲੀਕੇਗੀ। ਸ਼ਰਮਾ ਨੇ ਕਿਹਾ ਕਿ 29 ਮਈ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦਿੱਲੀ ਤੋਂ ਇਨ੍ਹਾਂ ਪ੍ਰੋਗਰਾਮਾਂ ਦਾ ਉਦਘਾਟਨ ਕਰਨਗੇ।

31 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 09:45 ਤੋਂ 10:45 ਵਜੇ ਤੱਕ ਇੱਕ ਵਰਚੁਅਲ ਰੈਲੀ ਰਾਹੀਂ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਵੀ ਜਾਰੀ ਕਰਨਗੇ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਨਾ ਹੋਣ ਕਾਰਨ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਨਹੀਂ ਮਿਲ ਰਿਹਾ। ਇੱਥੋਂ ਤੱਕ ਕਿ ਆਮ ਜਨਤਾ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਣਕਾਰੀ ਵੀ ਨਹੀਂ ਹੈ।

ਭਾਜਪਾ ਵਰਕਰਾਂ ਲਈ ਇਹ ਬਹੁਤ ਵਧੀਆ ਮੌਕਾ ਹੈ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਜਾਣੁ ਕਰਵਾਉਣ ਅਤੇ ਕਿਸ ਤਰ੍ਹਾਂ ਉਨ੍ਹਾਂ ਦਾ ਲਾਹਾ ਲਿਆ ਜਾ ਸਕਦਾ ਹੈ ਇਸ ਬਾਰੇ ਦਸਣ ਅਤੇ ਉਨ੍ਹਾਂ ਨੂੰ ਪਾਰਟੀ ਨਾਲ ਜੋੜ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ। ਸ਼ਰਮਾ ਨੇ ਸਮੂਹ ਵਰਕਰਾਂ ਨੂੰ ਮੋਦੀ ਸਰਕਾਰ ਦੇ ਅੱਠ ਸਾਲਾਂ ਦੇ ਵਿਕਾਸ ਸਫ਼ਰ ਤੋਂ ਸੂਬੇ ਦੇ ਲੋਕਾਂ ਨੂੰ ਜਾਣੂ ਕਰਵਾਉਣ ਦਾ ਸੱਦਾ ਦਿੱਤਾ।

ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਸੂਬੇ ਦੇ ਲੋਕਾਂ ਨੂੰ ਮੋਦੀ ਸਰਕਾਰ ਦੇ 8 ਸਾਲਾਂ ਦੇ ਕਾਰਜਕਾਲ ਤੋਂ ਜਾਣੂ ਕਰਵਾਇਆ ਹੈ ਅਤੇ ਉਨ੍ਹਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।

ਗੁਪਤਾ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਮੁਖੀ ਆਪਣੇ ਜ਼ਿਲ੍ਹੇ ਵਿੱਚ ਇਨ੍ਹਾਂ ਪ੍ਰੋਗਰਾਮਾਂ ਲਈ ਤਿੰਨ ਮੈਂਬਰਾਂ ਦੀ ਇੱਕ ਕਮੇਟੀ ਦਾ ਗਠਨ ਕਰਨਗੇ ਅਤੇ ਵੱਖ-ਵੱਖ ਪ੍ਰੋਗਰਾਮਾਂ ਲਈ ਅਹੁਦੇਦਾਰਾਂ ਦੀ ਜ਼ਿੰਮੇਵਾਰੀਆਂ ਨੂੰ ਯਕੀਨੀ ਬਣਾਉਣਗੇ। ਮੋਦੀ ਸਰਕਾਰ ਵੱਲੋਂ ਕੀਤੇ ਕੰਮਾਂ ਨਾਲ ਸਬੰਧਤ ਸਾਹਿਤ ਨੂੰ ਬੂਥ ਪੱਧਰ ਤੱਕ ਪਹੁੰਚਾਉਣ ਅਤੇ ਲੋਕਾਂ ਵਿੱਚ ਵੰਡਣ ਦਾ ਪ੍ਰਬੰਧ ਕੀਤਾ ਜਾਵੇਗਾ। ਉਪਰੋਕਤ 15 ਦਿਨਾਂ ਵਿੱਚ ਭਾਜਪਾ ਦੇ ਵਰਕਰ ਸਿਰਫ ਸੇਵਾ, ਸੁਸ਼ਾਸਨ ਅਤੇ ਗਰੀਬ ਲੋਕ ਭਲਾਈ ਲਈ ਕੰਮ ਕਰਨਗੇ।

ਕਿਉਂਕਿ ਪਿਛਲੇ ਦੋ ਸਾਲਾਂ ਤੋਂ ਕਰੋਨਾ ਮਹਾਮਾਰੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਸੀ। ਉਪਰੋਕਤ 15 ਦਿਨਾਂ ਵਿੱਚ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ, ਕੌਂਸਲਰਾਂ, ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਪੰਚਾਇਤ ਪ੍ਰਧਾਨਾਂ, ਮੋਰਚੇ ਦੇ ਪ੍ਰਧਾਨਾਂ, ਸੈੱਲ ਕਨਵੀਨਰ, ਜ਼ਿਲ੍ਹਾ ਪੰਚਾਇਤ ਮੈਂਬਰਾਂ ਅਤੇ ਚੋਣ ਲੜਨ ਵਾਲੇ ਸਾਰੇ ਵਿਅਕਤੀ ਉਪਰੋਕਤ ਪ੍ਰੋਗਰਾਮਾਂ ਵਿੱਚ 75 ਘੰਟੇ ਪਾਰਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਮਰਪਿਤ ਕਰਨਗੇ ਅਤੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਨਗੇ।

ਇਸ ਦੌਰਾਨ ਇਹ ਸਾਰੇ ਲੋਕ ਆਮ ਲੋਕਾਂ ਨੂੰ ਮਿਲਣਾ, ਬੁੱਧੀਜੀਵੀਆਂ ਨੂੰ ਮਿਲਣਾ, ਸਾਹਿਤ ਵੰਡਣਾ ਆਦਿ ਕੰਮ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ 31 ਮਈ ਨੂੰ ਹੋਣ ਵਾਲੀ ਵਰਚੁਅਲ ਰੈਲੀ ਦਾ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਸਕਰੀਨਾਂ ਰਾਹੀਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। 3 ਅਤੇ 4 ਜੂਨ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਮੋਦੀ ਸਰਕਾਰ ਦੀਆਂ 8 ਸਾਲਾਂ ਦੀਆਂ ਪ੍ਰਾਪਤੀਆਂ ਨਾਲ ਸਬੰਧਤ ਸੂਬਾਈ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰੰਸਾਂ ਕੀਤੀਆਂ ਜਾਣਗੀਆਂ।

ਭਾਜਯੁਮੋੰ ਵੱਲੋਂ ਸਾਈਕਲ ਜਾਂ ਮੋਟਰ ਸਾਈਕਲ ਰੈਲੀਆਂ, ਖੂਨਦਾਨ ਕੈਂਪ ਆਦਿ ਦਾ ਆਯੋਜਨ ਕੀਤਾ ਜਾਵੇਗਾ ਅਤੇ ਸਕੂਲਾਂ-ਕਾਲਜਾਂ ਦੇ ਬਾਹਰ ਵਿਦਿਆਰਥੀਆਂ ਨੂੰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨਾਲ ਸਬੰਧਤ ਸਾਹਿਤ ਵੰਡਿਆ ਜਾਵੇਗਾ। ਕਿਸਾਨ ਮੋਰਚਾ ਵੱਲੋਂ 5 ਜੂਨ ਨੂੰ ਪ੍ਰੋਗਰਾਮ ਉਲੀਕੇ ਜਾਣਗੇ। 8 ਜੂਨ ਨੂੰ ਮਹਿਲਾ ਮੋਰਚਾ ਵੱਲੋਂ ਪ੍ਰੋਗਰਾਮ ਉਲੀਕੇ ਜਾਣਗੇ। 9 ਜੂਨ ਨੂੰ ਓ.ਬੀ.ਸੀ. ਮੋਰਚਾ ਅਤੇ 10 ਜੂਨ ਨੂੰ ਐਸ.ਸੀ ਅਤੇ ਘੱਟ ਗਿਣਤੀ ਮੋਰਚਾ ਵੱਖ-ਵੱਖ ਪ੍ਰੋਗਰਾਮ ਉਲਿਕਣਗੇ।

ਜੀਵਨ ਗੁਪਤਾ ਨੇ ਸਮੂਹ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਜਥੇਬੰਦੀ ਵੱਲੋਂ ਦਿੱਤੇ ਗਏ ਸਾਰੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ 15 ਦਿਨ ਲੋਕਾਂ ਵਿੱਚ ਰਹਿ ਕੇ ਸੇਵਾ ਕਾਰਜ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ। ਜੀਵਨ ਗੁਪਤਾ ਨੇ ਕਿਹਾ ਕਿ ਉਪਰੋਕਤ ਸਾਰੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਉਨ੍ਹਾਂ ਦੀ ਨਿਗਰਾਨੀ ਅਤੇ ਸਹਾਇਤਾ ਲਈ ਸੂਬਾਈ ਅਧਿਕਾਰੀਆਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ।

ਇਸ ਮੌਕੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਹਾਜ਼ਰ ਸਨI

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button