29 ਜੂਨ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਤਿਆਰੀ ‘ਚ ਪਾਕਿਸਤਾਨ

ਇਸਲਾਮਾਬਾਦ : ਕੋਰੋਨਾ ਮਹਾਂਮਾਰੀ ਕਾਰਨ ਦੁਨੀਆ ਭਰ ਵਿਖੇ ਚੱਲ ਰਹੇ ਲਾਕਡਾਊਨ ਤੋਂ ਬਾਅਦ ਹਰੇਕ ਦੇਸ਼ ਦੀ ਸਰਕਾਰ ਵੱਲੋਂ ਆਪਣੇ-ਆਪਣੇ ਹਿਸਾਬ ਨਾਲ ਸੁਰੱਖਿਆ ਉਪਾਅ ਵਰਤਦਿਆਂ ਹੋਇਆਂ ਆਮ ਜਨ-ਜੀਵਨ ਨੂੰ ਮੁੜ ਤੋਂ ਸੁਚਾਰੂ ਬਣਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗੁਆਂਢੀ ਮੁਲਕ ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਤੋਂ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਵਾਸਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਤਿਆਰੀ ਕਰ ਰਿਹਾ ਹੈ। ਜੋ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਂਘਾ ਫਿਰ ਤੋਂ ਖੋਲ੍ਹਣ ਵਾਸਤੇ ਭਾਰਤੀ ਪੱਖ ਨੂੰ ਪਾਕਿਸਤਾਨ ਦੀ ਤਤਪਰਤਾ ਬਾਰੇ ਜਾਣੂ ਕਰਵਾਉਂਦਾ ਹੈ।
ਆਹ ਬੈਂਕ ‘ਚ ਕਰੋੜਾਂ ਰੁਪਏ ਫਸੇ, ਆਪਣਾ ਆਪਣਾ ਖਾਤਾ ਚੈੱਕ ਕਰਲੋ
ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰ ਕਿਹਾ, ‘ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਅਸੀਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ 2020 ਨੂੰ ਲਾਂਘਾ ਖੋਲ੍ਹਣ ਲਈ ਭਾਰਤੀ ਪੱਖ ਨੂੰ ਆਪਣੀ ਤਿਆਰੀ ਬਾਰੇ ਦੱਸ ਰਹੇ ਹਾਂ।
As places of worship open up across the world, Pakistan prepares to reopen the Kartarpur Sahib Corridor for all Sikh pilgrims, conveying to the Indian side our readiness to reopen the corridor on 29 June 2020, the occasion of the death anniversary of Maharaja Ranjeet Singh.
— Shah Mahmood Qureshi (@SMQureshiPTI) June 27, 2020
ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ 15 ਮਾਰਚ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ ਦੁਬਾਰਾ 31 ਮਾਰਚ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਲਈ 9 ਨਵੰਬਰ 2019 ‘ਚ ਕਰਤਾਰਪੁਰ ਸਾਹਿਬ ਲਾਂਘਾ ਦਾ ਨਿਰਮਾਣ ਕਰਵਾਇਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.