Breaking NewsPunjabTop News
3 ਵਿਧਾਇਕਾਂ ਨੇ ਫੜਿਆ BJP ਦਾ ਪੱਲਾ
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਅੰਦਰ ਸ਼ੁਰੂ ਹੋਈ ਬਗਾਵਤ ਹੁਣ ਪਾਰਟੀ ਲਈ ਨਵੀਂ ਚੁਣੌਤੀ ਬਣਦੀ ਜਾ ਰਹੀ ਹੈ। 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਦੋ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਾਰਟੀ ਛੱਡਣ ਦੇ ਅਗਲੇ ਹੀ ਦਿਨ ਅੰਮ੍ਰਿਤਸਰ ਨੌਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੋਮਵਾਰ ਨੂੰ ‘ਆਪ’ ਦੇ ਬਾਗੀ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ।
ਇਨ੍ਹਾਂ ਅਸਤੀਫ਼ਿਆਂ ਦਾ ਸਮਾਂ ਵੀ ਸਿਆਸੀ ਤੌਰ ’ਤੇ ਅਹਿਮ ਹੈ। ਆਪ ਨੇ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਹਾਲਾਂਕਿ ਸਮਾਣਾ ਅਤੇ ਸਨੌਰ ਤੋਂ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ, ਪਰ ਦੋਵਾਂ ਹਲਕਿਆਂ ਵਿੱਚ ਨਵੇਂ ਇੰਚਾਰਜ ਨਿਯੁਕਤ ਕੀਤੇ ਜਾਣ ਕਾਰਨ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ’ਤੇ ਸਵਾਲ ਉੱਠਣ ਲੱਗੇ ਸਨ। ਸਮਾਣਾ ਵਿੱਚ ਸੁਰਜੀਤ ਸਿੰਘ ਰੱਖੜਾ ਅਤੇ ਸਨੌਰ ਵਿੱਚ ਰਣਜੋਧ ਹਡਾਣਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਅਜਿਹੇ ਵਿੱਚ ਪਹਿਲੀ ਸੂਚੀ ਤੋਂ ਬਾਅਦ ਸ਼ੁਰੂ ਹੋਈ ਨਾਰਾਜ਼ਗੀ ਹੁਣ ਪਾਰਟੀ ਲਈ ਚੋਣਾਂ ਦੇ ਮੱਦੇਨਜ਼ਰ ਚੁਣੌਤੀ ਬਣਦੀ ਦਿਖਾਈ ਦੇ ਰਹੀ ਹੈ।ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਸੰਦੇਸ਼ ਵਿੱਚ ਪੰਜਾਬ ਵਿੱਚ ਨਸ਼ੇ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਵੱਡੀਆਂ ਚੁਣੌਤੀਆਂ ਦੱਸਦਿਆਂ ਸੂਬੇ ਨੂੰ ਇਨ੍ਹਾਂ ਤੋਂ ਬਾਹਰ ਕੱਢਣ ਲਈ ਸਮੂਹਿਕ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਵਜੋਂ ਉਨ੍ਹਾਂ ਨੇ ਆਪਣੇ 90 ਫ਼ੀਸਦੀ ਟੀਚੇ ਪੂਰੇ ਕਰ ਲਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਸਿਆਸਤ ਵਿੱਚੋਂ ਮਾਈ-ਬਾਪ ਸੱਭਿਆਚਾਰ ਨੂੰ ਖ਼ਤਮ ਕਰਨਾ ਅਤੇ ਲੋਕਾਂ ਨੂੰ ਆਪਣਾ ਪ੍ਰੇਰਨਾ ਸਰੋਤ ਮੰਨ ਕੇ ਕੰਮ ਕਰਨਾ ਰਹੀ ਹੈ। ਵਿਧਾਨ ਸਭਾ ਵਿੱਚ ਉਨ੍ਹਾਂ ਨੇ ਅੰਮ੍ਰਿਤਸਰ ਦੇ ਪਾਣੀ, ਸੀਵਰੇਜ, ਕੰਪਨੀ ਬਾਗ਼, ਸਰਕਟ ਹਾਊਸ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸਰਕਾਰੀ ਮੈਡੀਕਲ ਕਾਲਜ ਅਤੇ ਬਰਗਾੜੀ ਬੇਅਦਬੀ ਵਰਗੇ ਮੁੱਦੇ ਉਠਾਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




