PunjabTop News

30 ਮਾਰਚ ਨੂੰ ਖਨੌਰੀ ਅਤੇ ਸ਼ੰਭੂ ਮੋਰਚਿਆਂ ’ਤੇ ‘ਫਸਲ ਬਚਾਓ, ਨਸਲ ਬਚਾਓ’ਕਰਵਾਈ ਜਾਵੇਗੀ ਮਹਾਪੰਚਾਇਤ

23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਤਿੰਨੋਂ ਮੋਰਚਿਆਂ ’ਤੇ ਪ੍ਰੋਗਰਾਮ ਕੀਤੇ ਜਾਣਗੇ ਅਤੇ 30 ਮਾਰਚ ਨੂੰ ਦਾਤਾਸਿੰਘਵਾਲਾ-ਖਨੌਰੀ ਅਤੇ ਸ਼ੰਭੂ ਮੋਰਚਿਆਂ ’ਤੇ ‘ਫਸਲ ਬਚਾਓ, ਨਸਲ ਬਚਾਓ’ ਮਹਾਪੰਚਾਇਤ ਕਰਵਾਈ ਜਾਵੇਗੀ ਜਿਸ ਵਿਚ ਵੱਡੀ ਗਿਣਤੀ ਵਿਚ 8ਵੀਂ ਤੋਂ 12ਵੀਂ ਤੱਕ ਦੇ ਸਕੂਲੀ ਵਿਦਿਆਰਥੀ ਅਤੇ ਯੂਨੀਵਰਸਿਟੀ/ਕਾਲਜ ਦੇ ਵਿਦਿਆਰਥੀ ਭਾਗ ਲੈਣਗੇ,  ਦਾਤਾ ਸਿੰਘ ਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 113ਵੇਂ ਦਿਨ ਵੀ ਜਾਰੀ ਹੈ।  21 ਮਾਰਚ ਨੂੰ ਸੈਂਕੜੇ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਸ਼ਤਰਾਣਾ, ਨਰਵਾਣਾ, ਘਨੌਰ ਅਤੇ ਅੰਬਾਲਾ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। 30 ਮਾਰਚ ਨੂੰ ਹੋਣ ਵਾਲੀ ਮਹਾਪੰਚਾਇਤ ਵਿੱਚ ਵਿਦਿਆਰਥੀਆਂ ਨਾਲ ਖੇਤੀ ਦੀ ਮਹੱਤਤਾ ਅਤੇ ਐੱਮਐੱਸਪੀ ਦੇ ਗਾਰੰਟੀ ਕਾਨੂੰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button