ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਸਤੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਹੰਗਾਮੀ ਹੋ ਸਕਦੀ ਹੈ।ਇਸ ਇਕੱਤਰਤਾ ’ਚ ਅਸਤੀਫਾ ਦੇ ਚੁੱਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਦਾ ਮਾਮਲਾ ਵਿਰੋਧੀ ਧਰ ਵੱਲੋਂ ਚੁੱਕਿਆ ਜਾ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ 30 ਸਤੰਬਰ ਨੂੰ ਇਕੱਤਰਤਾ ਬੁਲਾਈ ਗਈ ਹੈ। ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਪੱਤਰ ਭੇਜ ਦਿੱਤੇ ਗਏ ਹਨ। ਪਿਛਲੀ ਇਕੱਤਰਤਾ 22 ਅਗਸਤ ਨੂੰ ਹੋਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿਦਿਆ ਨਾਲ ਸੰਬੰਧਿਤ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.