300 ਕਰੋੜ ਦੀ ਕੀਮਤ ਨਾਲ ਤਿਆਰ ਅੱਪਗ੍ਰੇਡਡ ਖੰਡ ਮਿੱਲ ਦਾ CM ਮਾਨ ਨੇ ਕੀਤਾ ਉਦਘਾਟਨ
ਸੀਐਮ ਮਾਨ ਨੇ ਅੱਜ ਮਾਝਾ ਖੇਤਰ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੈਂਦੇ ਬਟਾਲਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਟਾਲਾ ਦੀ ਸਹਿਕਾਰੀ ਖੰਡ ਮਿੱਲ ਵਿੱਚ 300 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਵਿੱਚ 3500 ਟੀਸੀਡੀ ਸਮਰੱਥਾ ਵਾਲੇ ਪਲਾਂਟ, 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਅਤੇ 100 ਟੀਪੀਡੀ ਬਾਇਓ ਸੀਐਨਜੀ ਦੀ ਸਮਰੱਥਾ ਪਲਾਂਟ ਵਰਗੇ ਵਿਕਾਸ ਪ੍ਰੋਜੈਕਟ ਹਨ। ਸੀਐਮ ਮਾਨ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਦੇ ਇਸ ਕਦਮ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਵੀ ਮਿਲੇਗਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.