PunjabPunjabTop News

300 ਕਰੋੜ ਦੀ ਠੱਗੀ ਨਾਲ ਜੁੜੇ ਕੌਮਾਂਤਰੀ ਗਿਰੋਹ ਦਾ ਪਰਦਾਫਾਸ਼

ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਪੁਲਸ ਵਲੋਂ ਇਕ ਕਰੋੜਾਂ ਦੀ ਠੱਗੀ ਨਾਲ ਜੁੜੇ ਕੌਮਾਂਤਰੀ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਹੈ ।
ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੀ ਪੁਲਸ ਨੇ 300 ਕਰੋੜ ਰੁਪਏ ਦੀ ਸਾਈਬਰ ਠੱਗੀ ਨਾਲ ਜੁੜੀਆਂ 2000 ਤੋਂ ਵੱਧ ਸਿਕਾਇਤਾਂ ਦੇ ਸਿਲਸਿਲੇ ‘ਚ ਇਕ ਵੱਡੇ ਕੌਮਾਂਤਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸ ਦੇ ਕਥਿਤ ਮਾਸਟਰਮਾਈਂਡ ਸਮੇਤ 11 ਲੋਕਾਂ ਨੂੰ ਗ੍ਰਿਫਤਾਰ  ਕੀਤਾ ਹੈ ।
ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਕਈ ਸੂਬਿਆਂ ‘ਚ ਸਰਗਰਮ ਇਕ ਸੰਗਠਿਤ ਨੈੱਟਵਰਕ ਦਾ ਪਰਦਾਫਾਸ਼ ਕੀਤਾ, ਜਿਸ ਦੇ ਸਬੰਧ ਖਾਸ ਤੌਰ ‘ਤੇ ਕੰਬੋਡੀਆ ‘ਚ ਸਰਗਰਮ ਕੌਮਾਂਤਰੀ ਸਾਈਬਰ ਧੋਖਾਦੇਹੀ ਗਿਰੋਹਾਂ ਨਾਲ ਸਨ । ਪੁਲਸ ਨੇ ਕਿਹਾ ਕਿ ਅਸੀਂ ਹੁਣ ਤੱਕ 100 ਤੋਂ ਵੱਧ ਫਰਜ਼ੀ ਕੰਪਨੀਆਂ ਨਾਲ ਜੁੜੇ 260 ਤੋਂ ਵੱਧ ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦੀ ਵਰਤੋਂ ਅਪਰਾਧਿਕ ਕਮਾਈ ਨੂੰ ਟਰਾਂਸਫਰ ਕਰਨ ਲਈ ਕੀਤੀ ਜਾਂਦੀ ਸੀ ।
ਇਸ ਗਿਰੋਹ ਨਾਲ ਸਬੰਧਤ ਸਿ਼ਕਾਇਤਾਂ ਦੀ ਕੁੱਲ ਗਿਣਤੀ 2,567 ਹੈ । ਪੁਲਸ ਦੇ ਡਿਪਟੀ ਕਮਿਸ਼ਨਰ (ਡੀ. ਸੀ. ਪੀ.-ਅਪਰਾਧ ਸ਼ਾਖਾ) ਆਦਿਤਿਆ ਗੌਤਮ ਨੇ ਦੱਸਿਆ ਕਿ ਮੁੱਖ ਮੁਲਜ਼ਮ ਕਰਨ ਕਜਾਰੀਆ ਨੂੰ ਉਸ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਹੋਣ ਤੋਂ ਬਾਅਦ 3 ਅਪ੍ਰੈਲ ਨੂੰ ਕੋਲਕਾਤਾ ਹਵਾਈ ਅੱਡੇ ‘ਤੇ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਨੂੰ ਅਗਲੀ ਜਾਂਚ ਲਈ ਇਕ ਦਿਨ ਬਾਅਦ ਦਿੱਲੀ ਲਿਆਂਦਾ ਗਿਆ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button