ਚੰਡੀਗੜ੍ਹ: ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ 32 ਵਿਧਾਇਕਾਂ ਵਾਲੇ ਬਿਆਨ ਤੋਂ ਬਾਅਦ ਸਿਆਸੀ ਘਮਾਸਾਣ ਲਗਾਤਾਰ ਜਾਰੀ ਹੈ। ਪ੍ਰਤਾਪ ਬਾਜਵਾ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ ਤੇ ਆਉਣ ਵਾਲੀ 2024 ਸੀਟਾਂ ਤੇ ਕਾਂਗਰਸ ਇੱਕਲੇ ਹੀ ਚੋਣ ਲੜੇਗੀ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਘਮਸਾਣ ਸ਼ੁਰੂ ਹੋ ਗਿਆ।
ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ
— Bhagwant Mann (@BhagwantMann) September 26, 2023
ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਜਵਾ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ “ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ।”
“ਭਗਵੰਤ ਸ਼ਾਹ” ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ 🍾 ਹੋ!
ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ @BhagwantMann ਵੈਸੇ ਤਾਂ ਮੈਂ ਤੁਹਾਨੂੰ ਜਵਾਬ ਦੇਣਾ ਵਾਜ਼ਿਬ ਨਹੀਂ ਸਮਝਦਾ ਪਰ ਚੱਲੋ ਤੁਸੀਂ ਖਾਧੀ ਪੀਤੀ ‘ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ।
ਜਦੋਂ ਤੁਹਾਡੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ ਪੰਜਾਬ ਦੀ… https://t.co/OJvNw5g5KA
— Partap Singh Bajwa (@Partap_Sbajwa) September 26, 2023
CM ਮਾਨ ਦੇ ਬਿਆਨ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦਾ ਇਕ ਹੋਰ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ “ਭਗਵੰਤ ਸ਼ਾਹ” ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ 🍾 ਹੋ! ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੈਸੇ ਤਾਂ ਮੈਂ ਤੁਹਾਨੂੰ ਜਵਾਬ ਦੇਣਾ ਵਾਜ਼ਿਬ ਨਹੀਂ ਸਮਝਦਾ ਪਰ ਚੱਲੋ ਤੁਸੀਂ ਖਾਧੀ ਪੀਤੀ ‘ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ।
ਵਿਰੋਧੀ ਦੇ ਸੰਪਰਕ ’ਚ ‘ਆਪ’ ਵਿਧਾਇਕ, CM ਮਾਨ ਨੇ ਪਾਇਆ ਘੇਰਾ!
ਜਦੋਂ ਤੁਹਾਡੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ ਪੰਜਾਬ ਦੀ ਵਾਂਗਡੋਰ ਗਈ ਫੇਰ ਤੁਸੀਂ ਆਪਣੀ ਹਾਈਕਮਾਂਡ ਨਾਲ ਗੱਲ ਕਰਿਓ। ਤੁਸੀਂ ਅੱਜ ਤੱਕ ਆਪਣੇ ਚੁਟਕਲਿਆਂ ਨਾਲ ਪੰਜਾਬ ਦੇ ਵਿਕਾਸ ਦੀ ਭਰੂਣ ਹੱਤਿਆ ਹੀ ਕੀਤੀ ਹੈ, ਨਾ ਤਾਂ ਤੁਹਾਡੇ ਤੋਂ ਕਾਨੂੰਨ ਵਿਵਸਥਾਂ ਸੰਭਲੀ, ਨਾ ਆਰਥਿਕਤਾ ਸੰਭਲੀ, ਨਾ ਪੰਜਾਬ ਦੀ ਨੌਜ਼ਵਾਨੀ ਨੂੰ ਨਸ਼ਿਆਂ ਤੋਂ ਸੰਭਾਲ ਪਾਏ, ਨਾ ਹੀ ਤੁਹਾਡੇ ਆਕਾ ਅਤੇ ਤੁਸੀਂ ਕੈਨੇਡਾ ਵਿੱਚ ਬੈਠੇ ਪ੍ਰਵਾਸੀ ਪੰਜਾਬੀਆਂ ਦੇ ਹੱਕ ਵਿੱਚ ਕੋਈ ਇੱਕ ਲਫਜ਼ ਬੋਲ ਸਕੇ। ਹੋਰ ਕਿੰਨੀ ਕੁ ਭਰੂਣ ਹੱਤਿਆ ਕਰਨੀ ਹੈ ਪੰਜਾਬ ਦੇ ਲੋਕਾਂ ਦੇ ਰੰਗਲੇ ਖੁਆਬਾਂ ਦੀ?
ਇਸ ਪਿੰਡ ‘ਚ ਨਸ਼ਾਂ ਹੋਇਆ ਖ਼ਤਮ! ਵਿਧਾਇਕ ਨੇ ਖੁਦ ਸੰਭਾਲੀ ਕਮਾਨ | Moga News |Manjit Bilaspur |D5 Channel Punjabi
ਪ੍ਰਤਾਪ ਬਾਜਵਾ ਵੱਲੋਂ ਦਿੱਤੇ ਇਸ ਤਿਖੇ ਬਿਆਨ ਨੇ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਹੁਣ ਦੇਖਣਾ ਹੋਵੇਗਾ ਕਿ CM ਮਾਨ ਜਾਂ ‘ਆਪ’ ਸਰਕਾਰ ਵੱਲੋਂ ਇਸ ਦਾ ਕੀ ਜਵਾਬ ਸਾਹਮਣੇ ਆਉਂਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.