PunjabTop News

328 ਸਰੂਪ ਮਾਮਲਾ: SGPC ਦੇ ਅਧਿਕਾਰੀਆਂ ਨੂੰ ਪਰੇਸ਼ਾਨ ਕਰਨ ਉਤੇ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਰੋਸ

ਪਾਵਨ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਪੇਸ਼ ਹੋਣ ਲਈ ਸੰਮਣ ਭੇਜੇ ਗਏ ਹਨ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜਾਂਚ ਦੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਨੂੰ ਕੀਤੀ ਜਾ ਰਹੀ ਕਥਿਤ ਮਾਨਸਿਕ ਪਰੇਸ਼ਾਨੀ ‘ਤੇ ਚਿੰਤਾ ਪ੍ਰਗਟਾਈ ਹੈ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਪਤਾ ਲੱਗਾ ਹੈ ਕਿ SIT ਵੱਲੋਂ ਦੁਬਾਰਾ 40 ਲੋਕਾਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੋਂ ਪਹਿਲਾਂ ਵੀ ਡਾਕਟਰ ਈਸ਼ਰ ਸਿੰਘ ਦੀ ਰਿਪੋਰਟ ਦੌਰਾਨ ਸਭ ਦੇ ਬਿਆਨ ਦਰਜ ਹੋ ਚੁੱਕੇ ਹਨ। ਉਨ੍ਹਾਂ ਕਿਹਾ, “ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ, ਪਰ ਜਾਂਚ ਦੇ ਨਾਂ ”ਤੇ ਕਿਸੇ ਦੀ ਸਰੀਰਕ ਜਾਂ ਮਾਨਸਿਕ ਹਰਾਸਮੈਂਟ (ਪਰੇਸ਼ਾਨੀ) ਨਹੀਂ ਹੋਣੀ ਚਾਹੀਦੀ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button