PunjabTop News

35 ਪੁਲਿਸ ਮੁਕਾਬਲਿਆਂ ਦਾ ਮਾਮਲਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆ

ਜਸਟਿਸ ਰਣਜੀਤ ਸਿੰਘ ਤੇ ਹੋਰਨਾਂ ਨੇ ਨਿਆਂਇਕ ਜਾਂਚ ਲਈ ਭੇਜੀ ਸ਼ਿਕਾਇਤ

ਗੁਰਦਾਸਪੁਰ ਵਿਚ ਰਣਜੀਤ ਸਿੰਘ ਨਾਂ ਦੇ ਇਕ ਨੌਜਵਾਨ ਦੀ ਕਥਿਤ ਫ਼ਰਜ਼ੀ ਮੁਕਾਬਲੇ ਵਿਚ ਮੌਤ ਵਿਰੁਧ ਉਠ ਰਹੀ ਆਵਾਜ਼ ਤੋਂ ਬਾਅਦ ਹੁਣ ਪੰਜਾਬ ਵਿਚ ਪਿਛਲੇ ਸਮੇਂ ਵਿਚ ਹੋਏ 35 ਪੁਲਿਸ ਮੁਕਾਬਲਿਆਂ ਦਾ ਮਾਮਲਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਿਚ ਪਹੁੰਚ ਗਿਆ ਹੈ।

ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵਲੋਂ  ਜਸਟਿਸ (ਰਿਟ.) ਰਣਜੀਤ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਨੂੰ ਇਕ ਸ਼ਿਕਾਇਤ ਭੇਜ ਕੇ ਜਾਂਚ ਦੀ ਮੰਗ ਕੀਤੀ ਹੈ। ਮੱੁਖ ਤਰਕ ਇਹ ਦਿਤਾ ਗਿਆ ਹੈ ਕਿ ਇਨ੍ਹਾਂ ਸਾਰੇ 35 ਮੁਕਾਬਲਿਆਂ ਦੀ ਕਹਾਣੀ ਤੇ ਢੰਗ ਤਰੀਕਾ ਬਿਲਕੁਲ ਇਕੋ ਜਿਹਾ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਲਗਭਗ 35 ਪੁਲਿਸ ਮੁਕਾਬਲੇ ਹੋਏ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਵਿਚ ਪੁਲਿਸ ਦੀ ਕਹਾਣੀ ਲਗਭਗ ਇਕੋ ਜਿਹੀ ਹੈ। ਮੁਲਜ਼ਮ ਨੂੰ ਬਰਾਮਦਗੀ ਲਈ ਲਿਜਾਇਆ ਗਿਆ, ਉਸ ਨੇ ਪੁਲਿਸ ਦੀ ਪਿਸਤੌਲ ਖੋਹ ਕੇ ਗੋਲੀ ਚਲਾਈ ਅਤੇ ਜਵਾਬੀ ਕਾਰਵਾਈ ਵਿਚ ਉਸ ਦੇ ਪੈਰ ਵਿਚ ਗੋਲੀ ਲੱਗੀ। ਅਜਿਹੀ ਇਕਸਾਰਤਾ ਸ਼ੱਕ ਪੈਦਾ ਕਰਦੀ ਹੈ ਕਿਹਾ ਗਿਆ ਕਿ ਹਾਲ ਹੀ ਵਿਚ ਗੁਰਦਾਸਪੁਰ ਵਿਖੇ ਹੋਏ ਪੁਲਿਸ ਮੁਕਾਬਲੇ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਇਸ ਘਟਨਾ ਵਿਚ ਤੱਥਾਂ ਦੀ ਕਮੀ ਅਤੇ ਪੁਲਿਸ ਦੇ ਵਿਰੋਧੀ ਬਿਆਨ ਸਪੱਸ਼ਟ ਕਰਦੇ ਹਨ ਕਿ ਕਾਨੂੰਨ ਦੀ ਪ੍ਰਕਿਰਿਆ ਨੂੰ ਛਿੱਕੇ ਟੰਗ ਕੇ ਮੌਕੇ ’ਤੇ ਇਨਸਾਫ਼ ਦੀ ਖ਼ਤਰਨਾਕ ਪਿਰਤ ਪਾਈ ਜਾ ਰਹੀ ਹੈ। ਭੇਜੀ ਸ਼ਿਕਾਇਤ ਉਪਰ ਜਸਟਿਸ ਰਣਜੀਤ ਸਿੰਘ ਦੇ ਨਾਲ ਡਾ. ਪਿਆਰਾ ਲਾਲ ਗਰਗ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਡਾ. ਖ਼ੁਸ਼ਹਾਲ ਸਿੰਘ ਅਤੇ ਮਾਲਵਿੰਦਰ ਸਿੰਘ ਮਾਲੀ ਦੇ ਦਸਤਖ਼ਤ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button