Press ReleasePunjabTop News

3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਕੀਤੀ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Diljit ਦੀ ਨਵੀਂ Movie Ban, ਵਕੀਲ ਦੇ ਵੱਡੇ ਖੁਲਾਸੇ, ਡਲੀਟ ਹੋਈ Diljit ਦੀ ਪੋਸਟ! | D5 Channel Punjabi
ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਰੱਖਾ ਸਿੰਘ ਨੇ ਉਸਦੀ (ਸ਼ਿਕਾਇਤਕਰਤਾ) ਪਤਨੀ ਦਾ ਅਪਰੇਸ਼ਨ ਕਰਵਾਉਣ ਬਦਲੇ 3500 ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
‘AAP’ ਲੀਡਰਾਂ ਦੀ Audio Leak, Sukhpal Khaira ਨੇ ਕਰਤੀ ਜਨਤਕ | D5 Channel Punjabi
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਪਤਾ ਲੱਗਾ ਕਿ ਉਕਤ ਨਿੱਜੀ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਕਤ ਪੁੱਛਗਿੱਛ ਦੇ ਆਧਾਰ ‘ਤੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਬਠਿੰਡਾ ਰੇਂਜ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਉਨਾਂ ਕਿਹਾ ਕਿ ਇਸ ਕੇਸ ਵਿੱਚ ਸਬੰਧਿਤ ਡਾਕਟਰ ਦੀ ਭੂਮਿਕਾ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button