35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਰੰਭੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜੜੌਤ, ਡੇਰਾਬੱਸੀ ਸਬ ਡਵੀਜ਼ਨ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਸ਼ਲੀਲ ਵੀਡੀਓ ’ਚ ਨਵਾਂ ਮੋੜ ! ਗੁਰੂ ਘਰ ਦੇ ਬਾਹਰ ਚੱਲੀ ਗੋਲੀ ਦਾ ਸੱਚ !ਜਥੇਦਾਰ ਦਾ ਵੱਡਾ ਐਲਾਨ ! D5 Channel Punjabi
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.