PunjabTop News

36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਜਾ ਰਿਹਾ ਸਿੰਗਾਪੁਰ : CM ਮਾਨ, ਵੀਡੀਓ

ਪੰਜਾਬ ਸਰਕਾਰ ਵੱਲੋਂ ਲਗਤਾਰ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਇੱਕ ਹੋਰ ਗਰੰਟੀ ਪੂਰੀ ਕਰਨ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡਆ ਅਕਾਊਂਟ ‘ਤੇ ਲਾਈਵ ਹੋ ਕੇ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦਾ ਕੰਮ ਕਰ ਰਹੀ ਹੈ।

ਇਸ ਵਿੱਚ ਸਭ ਤੋਂ ਪਹਿਲਾਂ ਮੈਗਾ ਪੀਟੀਐੱਮ (ਅਧਿਆਪਕ ਮਾਪੇ ਮਿਲਣੀ) ਕੀਤੀ ਗਈ। ਇਸ ਦੌਰਾਨ ਬੱਚੇ ਦੀ ਕਾਰਗੁਜ਼ਾਰੀ ਦਾ ਪਤਾ ਲੱਗਦਾ ਹੈ। ਉਸ ਤੋਂ ਬਾਅਦ ਸਕੂਲ ਆਫ਼ ਐਮੀਊਨਿਸ ਲਿਅਉਣ ਦਾ ਕੰਮ ਕੀਤਾ। ਇਸ ਨਾਲ ਬੱਚੇ ਦੀ ਰੂਚੀ ਅਨੁਸਾਰ ਅੱਗੇ ਦੀ ਪੜ੍ਹਾਈ ਕਰਵਾਈ ਜਾਵੇਗੀ ਤਾਂ ਕਿ ਬੱਚਾ ਚੰਗਾ ਦੇਸ਼ ਨਿਰਮਾਤਾ ਬਣ ਸਕੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦਾ ਨਾਂਅ ਦਿੱਤਾ ਜਾਂਦਾ ਹੈ ਇਸ ਲਈ ਸਾਡੀ ਸਰਕਾਰ ਵੀ ਅਧਿਆਪਕਾਂ ਲਈ ਕਾਫ਼ੀ ਕੁਝ ਕਰਨ ਦਾ ਯਤਨ ਕਰ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਤੇ ਟੀਮ ਜਦੋਂ ਪੰਜਾਬ ਦਾ ਦੌਰਾ ਕਰ ਰਹੀ ਸੀ ਤਾਂ ਅਸੀਂ ਇਹ ਗੱਲ ਆਖੀ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟਰੇਨਿੰਗ ਦਿਵਾ ਕੇ ਵਧੀਆ ਤਰੀਕੇ ਨਾਲ ਪੜ੍ਹਾਉਣ ਦੀ ਮੁਹਾਰਤ ਹਾਸਲ ਕਰਵਾਵਾਂਗੇ। ਇਸੇ ਸਿਲਸਿਲੇ ਵਿੱਚ ਸਾਡਾ ਪਹਿਲਾ ਬੈਚ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਘਾਪੁਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਗਾਪੁਰ ਜਾਵੇਗਾ। 6 ਫਰਵਰੀ ਤੋਂ ਲੈ ਕੇ 10 ਫਰਵਰੀ ਤੱਕ ਪ੍ਰੋਫੈਸ਼ਨਲ ਟਰੇਨਿੰਗ ਪ੍ਰੋਗਰਾਮ ਹੋਵੇਗਾ ਜਿਸ ਦੌਰਾਨ ਉਨ੍ਹਾਂ ਨੂੰ ਪੜ੍ਹਾਉਣ ਦੇ ਆਧੁਨਿਕ ਤਰੀਕੇ ਸਿਖਾਏ ਜਾਣਗੇ।

ਉਨ੍ਹਾਂ ਕਿਹਾ ਕਿ 11 ਫਰਵਰੀ ਨੂੰ ਇਹ ਬੈਚ ਵਾਪਸ ਪੰਜਾਬ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਿਦੇਸ਼ੀ ਟੂਰ ਨਾਲ ਬੱਚਿਆਂ ਨੂੰ ਪੜ੍ਹਾਈ ਵਿੱਚ ਬਹੁਤ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਨਾਲ ਸਰਕਾਰ ਦਾ ਉੱਚੀ ਤੇ ਵਧੀਆ ਸਿੱਖਿਆ ਦੇਣ ਦਾ ਸੁਪਨਾ ਛੇਤੀ ਹੀ ਪੂਰਾ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button