PunjabTop News

4 ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਅੱਜ 12 ਵਜੇ ਮੀਡੀਆ ਰਾਹੀਂ ਜਨਤਕ ਕੀਤਾ ਜਾਵੇਗਾ : ਐਡਵੋਕੇਟ ਧਾਮੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ – ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਅੱਜ  12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button