PunjabTop News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਦੀ ਸੁਰੱਖਿਆ ‘ਚ ਤੈਨਾਤ ਕੀਤੇ ਗਏ 40 ਮੂਲਾਜ਼ਮ

40 employees deployed in the security of Punjab Chief Minister Bhagwant Mann's wife

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਵਿੱਚ ਲੱਗੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਿਚ ਵਾਧਾ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲਾਂ 15 ਪੁਲਿਸ ਵਾਲੇ ਉਨ੍ਹਾਂ ਦੀ ਸੁਰੱਖਿਆ ‘ਚ ਨਾਲ ਰਹਿੰਦੇ ਸਨ, ਪਰ ਹੁਣ ਉਨ੍ਹਾਂ ਦੀ ਸੁਰੱਖਿਆ ਮੂਲਾਜ਼ਮਾ ਦੀ ਗਿਣਤੀ ਵਧਾ ਕੇ 40 ਦੇ ਕਰੀਬ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਪਿਛਲੇ ਸਾਲ ਜੁਲਾਈ ਵਿੱਚ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ।

Amritpal Singh Wedding : ਵਿਆਹ ਬੰਧਨ ‘ਚ ਬੱਝੇ Bhai Amritpal Singh, ਦੇਖੋ ਵਿਆਹ ਦੀਆਂ ਖੂਬਸੂਰਤ ਤਸਵੀਰਾਂ

ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਸਪੈਸ਼ਲ ਪ੍ਰੋਟੈਕਸ਼ਨ ਯੂਨਿਟ (ਐਸਪੀਯੂ) ਏਕੇ ਪਾਂਡੇ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ, ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ ਦੇ ਮੁਖੀਆਂ ਨੂੰ ਮੁੱਖ ਮੰਤਰੀ ਦੀ ਪਤਨੀ ਲਈ ਸੁਰੱਖਿਆ ਕਵਰ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਹਦਾਇਤ ਏਡੀਜੀਪੀ ਨੇ 6 ਫਰਵਰੀ ਨੂੰ ਜਾਰੀ ਕੀਤੀ ਸੀ। ਇਕ ਨਿਜੀ ਅਖਬਾਰ ਨੇ ਇਸ ਚਿੱਠੀ ਤੱਕ ਪਹੁੰਚ ਕੀਤੀ ‘ਤੇ ਇੱਕ ਵਿਸਤ੍ਰਿਤ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਨਵੇਂ ਸੁਰੱਖਿਆ ਉਪਾਅ ਤੁਰੰਤ ਲਾਗੂ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਾਪਤਕਰਤਾ ਨੂੰ ਉਸਦੀ ਯਾਤਰਾ ਦੌਰਾਨ ਕੋਈ ਸਰੀਰਕ ਨੁਕਸਾਨ ਨਾ ਪਹੁੰਚੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button