Breaking NewsD5 specialNewsPoliticsPress ReleasePunjab

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਵੇਗਾ ਨਗਰ ਕੀਰਤਨ-ਬੀਬੀ ਜਗੀਰ ਕੌਰ

ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਭਲਕੇ 16 ਮਾਰਚ ਨੂੰ ਪਾਏ ਜਾਣਗੇ ਪੰਜ ਹਜ਼ਾਰ ਸਹਿਜਪਾਠਾਂ ਦੇ ਭੋਗ
ਮਾਲਵਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ’ਚ ਸ਼ਤਾਬਦੀ ਅਤੇ ਪ੍ਰਬੰਧਾਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ
ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਸਜਾਇਆ ਜਾਣ ਵਾਲਾ ਨਗਰ ਕੀਰਤਨ 20 ਮਾਰਚ ਨੂੰ ਆਰੰਭ ਹੋਵੇਗਾ। ਇਸ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਅਤੇ ਫਿਰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨਤਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਜਿਥੇ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਅਸਥਾਨਾਂ ’ਤੇ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ, ਉਥੇ ਹੀ ਨਗਰ ਕੀਰਤਨ ਵੀ ਯਾਦਗਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸਬੰਧੀ ਰੂਟ ਤਿਆਰ ਕਰ ਲਿਆ ਗਿਆ, ਜਿਸ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਹਰ ਅਸਥਾਨ ਤੋਂ ਹੋ ਕੇ ਇਹ ਨਗਰ ਕੀਰਤਨ ਸੰਪੰਨ ਹੋਵੇਗਾ।
ਅੱਜ ਇਥੇ ਮਾਲਵਾ ਖੇਤਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇਕੱਤਰਤਾ ਮਗਰੋਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਇਸੇ ਤਹਿਤ ਹੀ ਭਲਕੇ 16 ਮਾਰਚ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪੰਜ ਹਜ਼ਾਰ ਸਹਿਜਪਾਠਾਂ ਦੇ ਭੋਗ ਪਾਏ ਜਾਣਗੇ ਅਤੇ ਇਸੇ ਦੌਰਾਨ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਾ ਵੀ ਕੀਤੀ ਜਾਵੇਗੀ। ਬਾਬਾ ਬਕਾਲਾ ਸਾਹਿਬ ਵਿਖੇ ਹੀ ਤਿੰਨ ਦਿਨਾਂ ਸਮਾਗਮਾਂ ਦੌਰਾਨ 17 ਮਾਰਚ ਨੂੰ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸੰਮੇਲਨ ਅਤੇ 18 ਮਾਰਚ ਨੂੰ ਮੁੱਖ ਸਮਾਗਮ ਹੋਵੇਗਾ। ਅੱਜ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਦੇ ਸੁਝਾਅ ਜਾਣਨ ਮਗਰੋਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਹਲਕੇ ਵਿਚ ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਪੁਰਬ ਨੂੰ ਸਮਰਪਿਤ ਸਮਾਗਮ ਕੀਤੇ ਜਾਣਗੇ ਅਤੇ ਖਾਸਕਰ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰਮਤਿ ਦ੍ਰਿੜ੍ਹ ਕਰਵਾਈ ਜਾਵੇਗੀ।
ਇਸ ਕਾਰਜ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਵੱਲੋਂ ਪਿੰਡ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ। ਪਿੰਡ ਪੱਧਰ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਰਨਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਹਰ ਤਿੰਨ ਮਹੀਨੇ ਬਾਅਦ ਇਕੱਤਰਤਾਵਾਂ ਕੀਤੀਆਂ ਜਾਣਗੀਆਂ, ਤਾਂ ਜੋ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਸੰਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ ਤੇ ਸ. ਦਰਸ਼ਨ ਸਿੰਘ ਸ਼ੇਰਖਾਂ, ਮੈਂਬਰ ਸ਼੍ਰੋਮਣੀ ਕਮੇਟੀ ਸ. ਕੇਵਲ ਸਿੰਘ ਬਾਦਲ, ਸੰਤ ਬਲਬੀਰ ਸਿੰਘ ਘੁੰਨਸ, ਸ. ਜਸਮੇਰ ਸਿੰਘ ਲਾਛੜੂ, ਸ. ਸ਼ੇਰ ਸਿੰਘ ਮੰਡਵਾਲਾ, ਸ. ਸੁਰਜੀਤ ਸਿੰਘ ਗੜ੍ਹੀ, ਬਾਬਾ ਟੇਕ ਸਿੰਘ ਧਨੌਲਾ, ਸ. ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਗੁਰਿੰਦਰ ਕੌਰ, ਸ. ਗੁਰਪਾਲ ਸਿੰਘ ਗੋਰਾ, ਸ. ਹਰਦੇਵ ਸਿੰਘ ਰੋਗਲਾ, ਸ. ਮਲਕੀਤ ਸਿੰਘ ਚੰਗਾਲ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਹਰਪਾਲ ਸਿੰਘ ਜੱਲ੍ਹਾ, ਸ. ਚਰਨ ਸਿੰਘ ਆਲਮਗੀਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ. ਸੁਰਜੀਤ ਸਿੰਘ ਰਾਏਪੁਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਦਰਸ਼ਨ ਸਿੰਘ ਜਲਾਲਾਬਾਦ, ਬੀਬੀ ਜਸਪਾਲ ਕੌਰ, ਸ. ਗੁਰਲਾਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button