Breaking NewsD5 specialNewsPress ReleasePunjab

400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਅੰਮ੍ਰਿਤਸਰ ਦੇ ਮੇਅਰ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਹੋਈ ਇਕੱਤਰਤਾ

ਅੰਮ੍ਰਿਤਸਰ :  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮ੍ਰਿਤਸਰ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਮੈਡਮ ਕੋਮਲ ਮਿੱਤਲ, ਏ.ਸੀ.ਪੀ ਟ੍ਰੈਫਿਕ ਮੈਡਮ ਬਸੰਤ ਕੌਰ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਮੁਲਾਕਤ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼ਤਾਬਦੀ ਸਮਾਗਮਾਂ ਸਮੇਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਟ੍ਰੈਫਿਕ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ। ਮੁੱਖ ਸਕੱਤਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ’ਤੇ ਲਾਈਟਿੰਗ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਨੂੰ ਆਉਂਦੇ ਰਸਤਿਆਂ ਦੀ ਸਾਫ਼ ਸਫ਼ਾਈ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
ਅੰਮ੍ਰਿਤਸਰ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸ਼ਤਾਬਦੀਆਂ ਸਮਾਗਮਾਂ ਸਮੇਂ ਸਾਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੱਗੀ ਹਰ ਸੇਵਾ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਮੇਅਰ ਸ. ਰਿੰਟੂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕਾਰਪੋਰੇਸ਼ਨ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦੇਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਸਮੇਂ ਕਾਰਪੋਰੇਸ਼ਨ ਦੀਆਂ ਸਮੂਹ ਇਮਾਰਤਾਂ ’ਤੇ ਲਾਈਟਿੰਗ ਕਰਵਾਈ ਜਾਵੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ. ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਮੈਡਲ ਕੋਮਲ ਮਿੱਤਲ, ਏਸੀਪੀ ਮੈਡਮ ਬਸੰਤ ਕੌਰ ਸਮੇਤ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਗੁਰਿੰਦਰ ਸਿੰਘ ਮਥੇਰਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਮੇਜਰ ਸਿੰਘ, ਐਸਡੀਓ ਨਗਰ ਨਿਗਮ ਸ. ਰਾਜਿੰਦਰ ਸਿੰਘ, ਨਿਗਰਾਨ ਇੰਜੀ: ਅਨੁਰਾਗ ਮਹਾਜਨ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button