Breaking NewsD5 specialNewsPress NotePunjab

400 ਸਾਲਾ ਸ਼ਤਾਬਦੀ ਨੂੰ ਸਮਰਪਿਤ ਇਕ ਮਾਰਚ ਤੋਂ ਆਯੋਜਿਤ ਹੋਵੇਗਾ ‘ਦਰਸ਼ਨ ਦੀਦਾਰ’ ਨਗਰ ਕੀਰਤਨ

ਜਾਇਦਾਦ ਸਬ-ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਤੇ ਪਾਸ

ਪਟਿਆਲਾ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜਾਇਦਾਦ ਸਬ ਕਮੇਟੀ ਦੀ ਇਕੱਤਰਤਾ ਅਤੇ ਪਟਿਆਲਾ ਜਿਲੇ ਦੀਆਂ ਵੱਖ ਵੱਖ ਧਾਰਮਿਕ ਜਥੇਬੰਦੀਆਂ ਅਤੇ ਲੋਕਲ ਗੁਰੂਦਵਾਰਾ ਪ੍ਰਬੰਧਕ ਕਮੇਟੀਆ ਨਾਲ ਮੀਟਿੰਗ ਕਰਕੇ ਵਿਚਾਰਾ ਕੀਤੀਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਆਯੋਜਿਤ ਕੀਤੇ ਜਾਣ ਵਾਲੇ ਧਾਰਮਕ ਸਮਾਗਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ। ਸਬ-ਕਮੇਟੀ ’ਚ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ 1 ਮਾਰਚ ਤੋਂ ਜ਼ਿਲ੍ਹਾ ਪਟਿਆਲਾ ਅਧੀਨ ਗੁਰੂ ਸਾਹਿਬ ਨਾਲ ਸਬੰਧਤ ਸਮੁੱਚੇ ਧਾਰਮਕ ਅਸਥਾਨਾਂ ਲਈ ‘ਦਰਸ਼ਨ ਦੀਦਾਰ’ ਨਗਰ ਕੀਰਤਨ ਆਯੋਜਿਤ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ।

ਪੰਜਾਬ ਦੀ ਵੱਡਾ ਸਿਆਸੀ ਧਮਾਕਾ!ਟੁੱਟੀ ਬੀਜੇਪੀ?ਕਿਸਾਨ ਬਣਾਉਣਗੇ ਪਾਰਟੀ!ਲੀਡਰਾਂ ਦੀ ਛੁੱਟੀ!

ਇਸ ਮੌਕੇ ਗੁਰੂ ਦੁਖ ਨਿਵਾਰਨ ਸਾਹਿਬ ਦੇ ਹੈਡ ਭਾਈ ਪ੍ਰਣਾਮ ਸਿੰਘ ਨੇ ਦੱਸਿਆ ਹੈ ਕੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਸ਼ਤਾਬਦੀ ਨੂੰ ਸਮਰਪਿਤ ਧਾਰਮਕ ਸਮਾਗਮਾਂ ਤੋਂ ਇਲਾਵਾ ਇਤਿਹਾਸਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ 1 ਮਾਰਚ ਨੂੰ ਜ਼ਿਲ੍ਹਾ ਪਟਿਆਲਾ ’ਚ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਆਰੰਭ ਕੀਤਾ ਜਾਵੇਗਾ, ਜੋ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 27 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੌਮਾਂਤਰੀ ਗੱਤਕਾ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਉਲੀਕੇ ਜਾ ਰਹੇ ਵੱਖ-ਵੱਖ ਸਮਾਗਮਾਂ ’ਚ ਸ਼੍ਰੋਮਣੀ ਕਮੇਟੀ ਸਕੂਲਾਂ ’ਚ ਸੈਮੀਨਾਰ, ਖੂਨਦਾਨ ਕੈਂਪ, ਸ਼ਬਦ ਗਾਇਨ ਅਤੇ ਕਵੀਸ਼ਰੀ ਮੁਕਾਬਲੇ ਕਰਵਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button