Breaking NewsD5 specialNewsPunjab

45,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ ਬਹਿਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

🔴 LIVE 🔴ਕਾਂਗਰਸ ਪ੍ਰਧਾਨ ਦੀ ਹਿੱਲੀ ਕੁਰਸੀ?ਖੜ੍ਹੀ ਹੋਈ ਬਗਾਵਤ,ਸਕੂਲ ‘ਤੇ ਕਾਲਜਾਂ ਨੂੰ ਲੈ ਕੈਪਟਨ ਦਾ ਵੱਡਾ ਐਲਾਨ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਉਹ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦੇ ਚੁੱਕਾ ਹੈ।

ਸਵੇਰੇ-ਸਵੇਰੇ ਮੁੱਖ ਮੰਤਰੀ ਲਈ ਵੱਡੀ ਖਬਰ || Captain Amarinder Singh

ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨਿਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button