Press ReleasePunjabTop News

5ਵੀਂ ਦਾ ਨਤੀਜਾ: ਪਾਸ ਪ੍ਰਤੀਸ਼ਤਤਾ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ ਵਿਚੋਂ ਮੋਹਰੀ

ਕੈਬਨਿਟ ਮੰਤਰੀ ਮੀਤ ਹੇਅਰ ਤੇ ਡੀਸੀ ਪੂਨਮਦੀਪ ਕੌਰ ਵੱਲੋਂ ਬੱਚਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ

ਬਰਨਾਲਾ, 6 ਅਪ੍ਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਬਰਨਾਲਾ ਜ਼ਿਲ੍ਹੇ ਵੱਲੋਂ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਨੂੰ ਪਛਾੜਦਿਆਂ ਸੂਬੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਇਸ ਪ੍ਰਾਪਤੀ ਲਈ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਗਈ।
  ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਸਰਬਜੀਤ ਸਿੰਘ ਤੂਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ 4895 ਵਿਦਿਆਰਥੀਆਂ ਵਿੱਚੋਂ 4888 ਬੱਚੇ ਇਸ ਪ੍ਰੀਖਿਆ ਵਿੱਚ ਅਪੀਅਰ ਹੋਏ ਸਨ ਅਤੇ ਨਤੀਜੇ ਅਨੁਸਾਰ ਸਾਰੇ ਬੱਚੇ ਪਾਸ ਹੋਏ ਹਨ। ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 99.86 ਰਹੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਤੂਰ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਜ਼ਿਲ੍ਹੇ ਦੇ ਸਮੁੱਚੇ ਅਧਿਆਪਕ ਸਾਹਿਬਾਨ ਨੂੰ ਜਾਂਦਾ ਹੈ ਜਿਨ੍ਹਾਂ ਨੇ ਬਹੁਤ ਹੀ ਲਗਨ ਤੇ ਮਿਹਨਤ ਨਾਲ ਬੱਚਿਆਂ ਨੂੰ ਪ੍ਰੀਖਿਆ ਦੀ ਤਿਆਰੀ ਕਰਵਾਈ। ਉਹਨਾਂ ਕਿਹਾ ਕਿ ਸਾਰੇ ਅਧਿਆਪਕਾਂ ਨੇ ਟੀਮ ਵਰਕ ਦੇ ਰੂਪ ਵਿੱਚ ਕੰਮ ਕੀਤਾ ਹੈ, ਜਿਸਦਾ ਨਤੀਜਾ ਆਪਣੇ ਸਾਰਿਆਂ ਦੇ ਸਾਹਮਣੇ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਨੇ ਕਿਹਾ ਕਿ ਮੈਰਿਟ ਲਿਸਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਭਵਿੱਖ ਵਿੱਚ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਆਪਣੇ ਮਿਹਨਤੀ ਅਧਿਆਪਕਾਂ ਦੇ ਬਲਬੂਤੇ ਵੱਡੀਆਂ ਪ੍ਰਾਪਤੀਆਂ ਕਰਦਾ ਰਹੇਗਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button