PunjabTop News

5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਅਦਾਲਤ ਨੇ ਮਹਿਲਾ ਇੰਸਪੈਕਟਰ ਅਰਸ਼ਪ੍ਰੀਤ ਕੌਰ ਨੂੰ ਭਗੌੜਾ ਐਲਾਨਿਆਂ

ਮੋਗਾ ਦੇ ਥਾਣਾ ਕੋਟ ਈਸੇ ਖਾਂ ’ਚ ਤਾਇਨਾਤ ਰਹੀ ਮਹਿਲਾ ਇੰਸਪੈਕਟਰ ਅਰਸ਼ਪ੍ਰੀਤ ਕੌਰ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਅਦਾਲਤ ਨੇ ਭਗੌੜਾ ਐਲਾਨ ਕਰ ਦਿੱਤਾ ਹੈ। ਇੰਸਪੈਕਟਰ ’ਤੇ ਨਸ਼ਾ ਤਸਕਰਾਂ ਨੂੰ ਛੱਡਣ ਲਈ ਪਹਿਲਾਂ ਹੀ ਭ੍ਰਿਸ਼ਟਾਚਾਰ ਕਾਨੂੰਨ ਹੇਠ ਮਾਮਲਾ ਦਰਜ ਸੀ।

23 ਅਕਤੂਬਰ 2024 ਨੂੰ ਥਾਣਾ ਕੋਟ ਈਸੇ ਖਾਂ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਵਲੋਂ ਇੰਸਪੈਕਟਰ ਅਰਸ਼ਪ੍ਰੀਤ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ’ਚ ਦੱਸਿਆ ਗਿਆ ਕਿ ਉਸ ਨੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਬਦਲੇ ’ਚ 5 ਲੱਖ ਰੁਪਏ ਲਏ ਸਨ। ਇੰਸਪੈਕਟਰ ਦੀ ਅਗਾਊਂ ਜ਼ਮਾਨਤ ਵੀ ਰੱਦ ਹੋ ਚੁੱਕੀ ਹੈ ਅਤੇ ਕੇਸ ਨੂੰ 9 ਮਹੀਨੇ ਹੋ ਜਾਣ ਦੇ ਬਾਵਜੂਦ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ, ਅਸਲ ’ਚ ਹੁਣ ਉਸ ਵਿਰੁੱਧ ਧਾਰਾ 209 ਹੇਠ ਵੀ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਦੇ ਮੁਤਾਬਕ, 1 ਅਕਤੂਬਰ 2024 ਨੂੰ ਮੁਖਬਿਰ ਦੀ ਸੂਚਨਾ ’ਤੇ ਪੁਲਿਸ ਨੇ ਕੋਟ ਈਸੇ ਖਾਂ ਦੇ ਅਮਰਜੀਤ ਸਿੰਘ ਨੂੰ ਸਕਾਰਪਿਓ ਗੱਡੀ ਅਤੇ 2 ਕਿੱਲੋ ਅਫੀਮ ਸਮੇਤ ਫੜਿਆ ਸੀ। ਉਸ ਦੇ ਨਾਲ ਉਸਦਾ ਭਰਾ ਮਨਪ੍ਰੀਤ ਅਤੇ ਭਤੀਜਾ ਗੁਰਪ੍ਰੀਤ ਵੀ 3 ਕਿੱਲੋ ਅਫ਼ੀਮ ਸਮੇਤ ਕਾਬੂ ਆਏ। ਇੰਸਪੈਕਟਰ ਅਰਸ਼ਪ੍ਰੀਤ ਨੇ ਥਾਣੇ ਦੇ ਮੁਨਸ਼ੀ ਗੁਰਪ੍ਰੀਤ ਸਿੰਘ ਅਤੇ ਚੌਕੀ ਇੰਚਾਰਜ ਰਾਜਪਾਲ ਸਿੰਘ ਦੇ ਨਾਲ ਮਿਲ ਕੇ ਰਿਸ਼ਵਤ ਲਈ ਅਤੇ ਤਸਕਰਾਂ ਨੂੰ ਛੱਡ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button