ਦਿੱਲੀ ਪੁਲਿਸ ਨੂੰ 5 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਵੀਂ ਗ੍ਰਿਫ਼ਤਾਰੀ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜਤਿੰਦਰ ਪਾਲ ਸਿੰਘ ਉਰਫ ਜੱਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ।ਜੱਸੀ ਬਰਤਾਨੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸਪੈਸ਼ਲ ਸੈੱਲ ਨੇ ਉਸ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਸੀ। ਨਾਲ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਈ ਅਹਿਮ ਖੁਲਾਸੇ ਕੀਤੇ ਹਨ।
ਪੁਲਿਸ ਨੇ ਦੱਸਿਆ ਕਿ ਅੱਜ ਜਿਵੇਂ ਹੀ ਜੱਸੀ ਦਿੱਲੀ ਤੋਂ ਪੰਜਾਬ ਪਹੁੰਚਿਆ ਤਾਂ ਸਪੈਸ਼ਲ ਸੈੱਲ ਨੇ ਪਹਿਲਾਂ ਹੀ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਅਤੇ ਫਿਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜੱਸੀ ਪਿਛਲੇ 17 ਸਾਲਾਂ ਤੋਂ ਬਰਤਾਨੀਆ ਵਿਚ ਰਹਿ ਰਿਹਾ ਹੈ ਅਤੇ ਉਸ ਕੋਲ ਬ੍ਰਿਟਿਸ਼ ਗ੍ਰੀਨ ਕਾਰਡ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.