PunjabTop News

50,000 ਰੁਪਏ ਰਿਸ਼ਵਤ ਲੈਂਦਿਆਂ ਪੱਤਰਕਾਰ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਪੰਜਾਬ ਦੀ ਪ੍ਰਸਿੱਧ ਅਖ਼ਬਾਰ ਦੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ ਸਥਿਤ ਸਿਖਲਾਈ ਕੇਂਦਰ, ਬਨੂੜ ਵਿਖੇ ਤਾਇਨਾਤ ਸਬ ਇੰਸਪੈਕਟਰ ਕੁਲਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Navjot Sidhu ਕਰੂ ਸਿਆਸੀ ਧਮਾਕਾ, ਬਾਦਲ ਨਾਲ ਹੋਈ ਗੁਪਤ ਮੁਲਾਕਾਤ | D5 Channel Punjabi

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਪਟਿਆਲਾ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਦੇ ਖਿਲਾਫ਼ ਵਿਜੀਲੈਂਸ ਦਫ਼ਤਰ ਪਟਿਆਲਾ ਵਿਖੇ ਦਰਜ ਸ਼ਿਕਾਇਤ ਦਾ ਨਿਪਟਾਰਾ ਕਰਵਾਉਣ ਬਦਲੇ ਉਕਤ ਪੱਤਰਕਾਰ ਉਸ ਕੋਲੋਂ 50,000 ਰੁਪਏ ਦੀ ਮੰਗ ਕਰ ਰਿਹਾ ਹੈ। ਉਸਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਸਬੰਧੀ ਇਹ ਮੁਲਜ਼ਮ ਪੱਤਰਕਾਰ ਪਹਿਲਾਂ ਉਸ ਕੋਲੋਂ 5 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ।

ਭੁੱਬਾਂ ਮਾਰ-ਮਾਰ ਰੋਇਆ ਕਿਸਾਨ, ਖੜ੍ਹੀ ਫ਼ਸਲ ਮਿੰਟਾਂ ‘ਚ ਹੋਈ ਤਬਾਹ, ਪਾਈ ਸੀ ਕਣਕ ਨੂੰ ਆਹ ਦਵਾਈ, ਸਾਵਧਾਨ ਰਹਿਣ ਕਿਸਾਨ |

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੱਤਰਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਗਗਨਦੀਪ ਸਿੰਘ ਪਨੈਚ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।

ਖੇਤੀ ਨਾਲ ਕਮਾਈ ਕਰਨ ਲਈ ਸੁਣੋ ਜਰੂਰੀ ਗੱਲਾਂ, ਪੁਰਾਣੀਆਂ ਤੇ ਨਵੀਆਂ ਤਕਨੀਕਾਂ ਦਾ ਨਿਚੋੜ | D5 Channel Punjabi

ਉਹਨਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਆਇਆ ਹੈ ਕਿ ਉਕਤ ਪੱਤਰਕਾਰ ਨੇ ਪੰਜਾਬ ਪੁਲਿਸ ਅਤੇ ਪੰਜਾਬ ਵਿਧਾਨ ਸਭਾ ਦੀ ਭਰਤੀ ਵਿੱਚ ਮਦਦ ਕਰਨ ਤੇ ਨੌਕਰੀ ਦਿਵਾਉਣ ਲਈ ਕੁੱਝ ਪ੍ਰਾਈਵੇਟ ਵਿਅਕਤੀਆਂ ਤੋਂ ਵੀ ਧੋਖੇ ਨਾਲ ਪੈਸੇ ਇਕੱਠੇ ਕੀਤੇ ਹਨ। ਇਸ ਕੇਸ ਵਿੱਚ ਬਿਉਰੋ ਵੱਲੋਂ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button