NewsBreaking NewsD5 specialPoliticsPunjab

63 ਕਰੋੜ ਰੁਪਏ ਉਗਰਾਹੁਣ ਅਤੇ ਇਹ ਸਹੀ ਲਾਭਪਾਤਰੀਆਂ ਵਿਚ ਨਾ ਵੰਡੇ ਜਾਣ ਦੀ ਜਾਂਚ ਲਈ ਸੀ ਬੀ ਆਈ ਜਾਂਚ ਜ਼ਰੂਰੀ

ਹਰਸਿਮਰਤ ਕੌਰ ਬਾਦਲ ਨੇ ਸਮਾਜਿਕ ਨਿਆਂ ਮੰਤਰੀ ਨੂੰ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਕੇਂਦਰ ਸਰਕਾਰ ਤੋਂ ਐਸ ਸੀ ਭਲਾਈ ਮੰਤਰਾਲੇ ਕੋਲ 10 ਮਹੀਨਿਆਂ ਤੋਂ ਪਏ 309 ਕਰੋੜ ਰੁਪਏ ਦੀ ਦਲਿਤ ਵਿਦਿਆਰਥੀਆਂ ਲਈ ਵੰਡ ਬਾਰੇ ਪਾਰਟੀ ਨੇ ਜਵਾਬ ਮੰਗਿਆ

ਚੰਡੀਗੜ੍ਹ  : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼ੇ੍ਰਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ 63 ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ।
ਸ੍ਰੀ ਗਹਿਲੋਤ ਨੂੰ ਲਿਖੇ ਇਕ ਪੱਤਰ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਨੇ ਕਿਹਾ ਕਿ ਮੰਤਰੀ ਦੇ ਇਸ਼ਾਰੇ ’ਤੇ ਜਿਹੜੇ ਫੰਡਾਂ ਦਾ ਘੁਟਾਲਾ ਕੀਤਾ ਗਿਆ, ਨੂੰ ਉਗਰਾਹੁਣਾ ਜਰੂਰੀ ਹੈ ਤਾਂ ਕਿ ਇਹ ਅਸਲ ਲਾਭਪਾਤਰੀਆਂ ਵਿਚ ਵੰਡੇ ਜਾ ਸਕਣੇ। ਉਹਨਾਂ ਨੇ ਅਪੀਲ ਕੀਤੀ ਕਿ ਕਿਉਂਕਿ ਕਾਂਗਰਸ ਸਰਕਾਰ ਐਸ ਸੀ ਸਕਾਲਰਸ਼ਿਪ ਦੇ ਫੰਡ ਲੋੜੀਂਦੇ ਲਾਭਪਾਤਰੀਆਂ ਨੂੰ ਵੰਡਣ ਵਿਚ ਅਸਫਲ ਰਹੀ ਹੈ ਤਾਂ ਅਜਿਹੇ ਵਿਚ ਕੇਂਦਰ ਸਰਕਾਰ ਨੂੰ ਬਾਕੀ ਦੀ ਜਾਂਚ ਦੀ ਜ਼ਿੰਮੇਵਾਰੀ ਆਪ ਚੁੱਕਣੀ ਚਾਹੀਦੀ ਹੈ।

🔴 LIVE 🔴ਕਾਂਗਰਸ ਪ੍ਰਧਾਨ ਦੀ ਹਿੱਲੀ ਕੁਰਸੀ?ਖੜ੍ਹੀ ਹੋਈ ਬਗਾਵਤ,ਸਕੂਲ ‘ਤੇ ਕਾਲਜਾਂ ਨੂੰ ਲੈ ਕੈਪਟਨ ਦਾ ਵੱਡਾ ਐਲਾਨ

ਹਰਸਿਮਰਤ ਕੌਰ ਬਾਦਲ ਨੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦੀ ਸੀ ਬੀ ਆਈ ਜਾਂਚ ਲਈ ਕੇਸ ਗ੍ਰਹਿ ਮੰਤਰਾਲੇ ਹਵਾਲੇ ਕਰਨ। ਉਹਨਾਂ ਕਿਹਾ ਕਿ ਇਹ ਕੇਸ ਘੁਟਾਲੇ ਦੇ ਨਾਲ ਨਾਲ ਪੰਜਾਬ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਖਿਲਾਫ ਸਿੱਧੇ ਤੌਰ ’ਤੇ ਧੱਕੇਸ਼ਾਹੀ ਹੈ। ਉਹਨਾਂ ਕਿਹਾ ਕਿ ਘੁਟਾਲੇਬਾਜ਼ ਸੂਬੇ ਵਿਚ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਘੁਟਾਲੇ ਦੇ ਕਈ ਪੱਖੋਂ ਪ੍ਰਭਾਵ ਹਨ ਅਤੇ ਘੁਟਾਲੇ ਦੀ ਜਾਂਚ ਦੇ ਦਾਇਰੇ ਵਿਚ ਬਹੁਤ ਕੁਝ ਆ ਸਕਦਾ ਹੈ ਜੋ ਕਿ ਜਾਂਚ ਰਿਪੋਰਟ ਵਿਚ ਸਾਹਮਣੇ ਆਏ ਸੱਚ ਤੋਂ ਪਰੇ ਦੀ ਗੱਲ ਹੈ। ਵੇਰਵੇ ਸਾਂਝੇ ਕਰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਇਸਦੇ ਵਿਭਾਗ ਦੇ ਪ੍ਰਮੁੱਖ ਸਕੱਤਰ, ਜੋ ਕਿ ਇਕ ਐਡੀਸ਼ਨਲ ਚੀਫ ਸੈਕਟਰੀ ਰੈਂਕ ਦਾ ਅਫਸਰ ਹੈ, ਨੇ 63.91 ਕਰੋੜ ਰੁਪਏ ਦੇ ਬੇਨਿਯਮੀਆਂ ਦੇ ਘੁਟਾਲੇ ਦੀ ਪੁਸ਼ਤਪਨਾਹੀ ਦਾ ਦੋਸ਼ੀ ਠਹਿਰਾਇਆ ਹੈ।

ਸਵੇਰੇ-ਸਵੇਰੇ ਮੁੱਖ ਮੰਤਰੀ ਲਈ ਵੱਡੀ ਖਬਰ || Captain Amarinder Singh

ਉਹਨਾਂ ਕਿਹਾ ਕਿ ਰਿਪੋਰਟ ਦੇ ਮੁਤਾਬਕ 39 ਕਰੋੜ ਰੁਪਏ ਇਸ ਕਰ ਕੇ ਖੁਰਦ ਬੁਰਦ ਕੀਤੇ ਗਏ ਕਿਉਂਕਿ ਉਹਨਾਂ ਦਾ ਕੋਈ ਸਰਕਾਰੀ ਰਿਕਾਰਡ ਨਹੀਂ ਸੀ। ਉਹਨਾਂ ਕਿਹਾ ਕਿ ਇਸ ਵਾਸਤੇ ਕੋਈ ਸਰਕਾਰੀ ਬਿਆਨ ਵੀ ਜਾਰੀ ਨਹੀਂ ਹੋਇਆ। ਉਹਨਾਂ ਕਿਹਾ ਕਿ ਮੰਤਰੀ ’ਤੇ 24 ਕਰੋੜ ਰੁਪਏ ਦੀ ਵੰਡ ਉਹਨਾਂ ਪ੍ਰਾਈਵੇਟ ਕਾਲਜਾਂ ਨੂੰ ਕਰਨ ਦੇ ਦੋਸ਼ ਲੱਗੇ ਹਨ ਜਿਹਨਾਂ ਖਿਲਾਫ ਸਰਕਾਰ ਨੇ ਆਪ ਵਸੂਲੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ।  ਸ੍ਰੀਮਤੀ ਬਾਦਲ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ, ਮੰਤਰੀ ਨੇ ਵਿਭਾਗੀ ਪ੍ਰਕਿਰਿਆ ਨੂੰ ਦਰਕਿਨਾਰ ਕਰਦਿਆਂ ਅਤੇ ਪ੍ਰਮੁੱਖ ਸਕੱਤਰ ਵੱਲੋਂ ਪ੍ਰਗਟਾਏ ਇਤਰਾਜ਼ ਨੂੰ ਹਟਾਉਂਦਿਆਂ ਫਾਈਲਾਂ ’ਤੇ ਆਪ ਹਸਤਾਖ਼ਰ ਕੀਤੇ ਹਨ। ਉਹਨਾਂ ਕਿਹਾ ਕਿ ਸੀਨੀਅਰ ਅਫਸਰ ਨੇ ਮੰਤਰੀ ਨੂੰ ਕੇਸ ਵਿਚ ਆਪਣੇ ਡਿਪਟੀ ਡਾਇਰੈਕਟਰ ਸਮੇਤ ਘੁਟਾਲਾ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਨੂੰ ਪਿਛਲੇ ਸਾਲ ਐਸ ਸੀ ਸਕਾਲਰਸ਼ਿਪ ਸਕੀਮ ਦੀ ਵੰਡ ਵਿਚ ਬੇਨਿਯਮੀਆਂ ਦਾ ਦੋਸ਼ੀ ਠਹਿਰਾਇਆ ਗਿਆ ਸੀ ਪਰ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਕਹਿਣ ’ਤੇ ਇਹ ਮੁਅੱਤਲੀ ਰੱਦ ਕਰ ਦਿੱਤੀ ਗਈ ਸੀ।

ਆਹ ਅਕਾਲੀ ਆਗੂ ਨਈਂ ਟਲਦਾ, ਫਿਰ ਘੇਰ ਲਏ ਰਾਜੇ ਦੇ ਵਜ਼ੀਰ, ਕੋਲ ਖੜ੍ਹੇ ਬੰਦੇ ਵੀ ਰਹਿ ਗਏ ਹੱਕੇ-ਬੱਕੇ ||

ਕੇਂਦਰੀ ਮੰਤਰੀ ਨੇ ਪੱਤਰ ਵਿਚ ਇਹ ਵੀ ਕਿਹਾ ਕਿ ਹਾਲ ਹੀ ਵਿਚ ਧਰਮਸੋਤ ਨੇ ਐਲਾਨ ਕੀਤਾ ਸੀ ਕਿ ਉਹਨਾਂ ਨੇ ਕੇਂਦਰ ਸਰਕਾਰ ਤੋਂ ਐਸ ਸੀ ਸਕਾਲਰਸ਼ਿਪ ਤਹਿਤ ਮਿਲੇ 309 ਕਰੋੜ ਰੁਪਏ ਦੀ ਵੰਡ ਪਿਛਲੇ 10 ਮਹੀਨਿਆਂ ਤੋਂ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੰਤਰੀ ਇਸ ਰਕਮ ਨੂੰ ਆਪਣੀ ਮਰਜ਼ੀ ਨਾਲ ਵੰਡਣਾ ਚਾਹੁੰਦਾ ਸੀ ਪਰ ਵਿਭਾਗੀ ਜਾਂਚ ਵਿਚ ਇਹ ਗੱਲ ਸਾਹਮਣੇ ਆ ਗਈ ਕਿ ਉਹ ਆਪ ਇਸ ’ਤੇ ਕੁੰਡਲੀ ਮਾਰ ਕੇ ਬੈਠੇ ਹਨ ਤੇ ਇਸਦੀ ਵੰਡ ਰੁਕ ਗਈ। ਉਹਨਾਂ ਕਿਹਾ ਕਿ ਇਸ ਕਾਰਨ ਐਸ ਸੀ ਵਰਗ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਪ੍ਰਾਈਵੇਟ ਕਾਲਜਾਂ ਨੇ ਉਹਨਾਂ ਨੂੰ ਡਿਗਰੀਆਂ ਪ੍ਰਦਾਨ ਨਹੀਂ ਕੀਤੀਆ ਤੇ ਉਹਨਾਂ ਨੂੰ ਜਾਰੀ ਚਿੱਠੀਆਂ ਵਿਚ ਕਿਹਾ ਕਿ ਅਜਿਹਾ ਉਹਨਾਂ ਦੀ ਸਕਾਲਰਸ਼ਿਪ ਰਾਸ਼ੀ ਪ੍ਰਾਪਤ ਨਾ ਹੋਣ ਕਰਕੇ ਕ ਹੋਇਆ ਹੈ। ਉਹਨਾਂ ਕਿਹਾ ਕਿ ਲਾਭਪਾਤਰੀਆਂ ਨੂੰ ਕੇਂਦਰ ਦੇ ਦਖਲ ਤੋਂ ਬਾਅਦ ਫੰਡ ਜਾਰੀ ਕੀਤੇ ਜਾਣੇ ਚਾਹੀਦੇ ਹਨ।

ਪ੍ਰਤਾਪ ਸਿੰਘ ਬਾਜਵਾ ਦਾ ਫੇਰ ਵੱਡਾ ਧਮਾਕਾ

ਉਹਨਾਂ ਇਹ ਵੀ ਦੱਸਿਆ ਕਿ ਭਾਵੇਂ ਇਹ ਘੁਟਾਲਾ ਕੁਝ ਹੀ ਦਿਨ ਪਹਿਲਾਂ ਹੀ ਲੋਕਾਂ ਦੇ ਸਾਹਮਣੇ ਆਇਆ ਹੈ ਪਰ ਪੰਜਾਬ ਸਰਕਾਰ ਨੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਪ੍ਰਮੁੱਖ ਸਕੱਤਰ ਵੱਲੋਂ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ ਵਿਚ ਸਪਸ਼ਟ ਲਿਖਿਆ ਗਿਆ ਹੈ ਕਿ ਉਸਨੇ ਬੇਨਿਯਮੀਆਂ ਦੀ ਜਾਂਚ ਵਾਸਤੇ ਡਿਪਟੀ ਡਾਇਰੈਕਟਰ ਨੂੰ ਪੱਤਰ ਜਾਰੀ ਕਰਕੇ ਆਪਣੇ ਰਵੱਈਏ ਬਾਰੇ ਜਣਕਾਰੀ ਸਾਂਝੀ ਕਰਨ ਵਾਸਤੇ ਕਿਹਾ ਸੀ ਪਰ ਉਹਨਾਂ ਤੋਂ ਦੋ ਮਹੀਨੇ ਬਾਅਦ ਵੀ ਕੋਈ ਜਵਾਬ ਨਹੀਂ ਮਿਲਿਆ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਅਫਸਰ ਨੂੰ ਮੰਤਰੀ ਦੀ ਹਮਾਇਤ ਹਾਸਲ ਹੈ।  ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਮੰਗ ਕਰਦਾ ਹੈ ਕਿ ਮੰਤਰੀ ਤੁਰੰਤ ਅਸਤੀਫਾ ਦੇਵੇ ਅਤੇ ਉਹਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ ਪਰ ਸਰਕਾਰ ਇਸ ਘੁਟਾਲੇ ਦੀ ਨਿਰਪੱਖ ਜਾਂਚ ਦੇ ਰਾਹ ਵਿਚ ਅੜਿਕੇ ਡਾਹ ਰਹੀ ਹੈ। ਉਹਨਾਂ ਨੇ ਮੰਤਰੀ ਨੂੰ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਵਿਚ ਕਿਸੇ ਵੀ ਤਰੀਕੇ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button