
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ।
65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਵੀ ਲਗਾਤਾਰ ਜਾਰੀ ਹੈ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਵਲ ₹1000 ਅਤੇ ₹1500 ਦੀ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ ਹੈ, ਸਗੋਂ ਮਹਿਲਾਵਾਂ ਦੇ ਆਤਮ-ਸਨਮਾਨ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




