PunjabTop News

7 ਮਹੀਨਿਆਂ ‘ਚ ਰਿਸ਼ਵਤਖੋਰੀ ਦੀਆਂ 3.5 ਲੱਖ ਤੋਂ ਵੱਧ ਸ਼ਿਕਾਇਤਾਂ, 26 ਪੁਲਿਸ-ਗਜ਼ਟਿਡ ਅਫਸਰ ਵੀ ਗਏ ਫੜੇ

ਪਿਛਲੇ 7 ਮਹੀਨਿਆਂ ਵਿੱਚ ਕੁੱਲ 3,54,882 ਸ਼ਿਕਾਇਤਾਂ ਵਿਜੀਲੈਂਸ ਕੋਲ ਪਹੁੰਚੀਆਂ ਹਨ।ਇਨ੍ਹਾਂ ਵਿੱਚੋਂ 5551 ਸ਼ਿਕਾਇਤਕਰਤਾਵਾਂ ਨੇ ਸ਼ਿਕਾਇਤ ਦੇ ਨਾਲ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਭੇਜੀ ਹੈ।ਕੁੱਲ 2709 ਸ਼ਿਕਾਇਤਾਂ ਦੇ ਮਾਮਲੇ ਹੋਰ ਸਬੰਧਤ ਵਿਭਾਗਾਂ ਨੂੰ ਭੇਜੇ ਗਏ ਹਨ। ਵਿਜੀਲੈਂਸ ਨੂੰ ਆਡੀਓ-ਵੀਡੀਓ ਰਿਕਾਰਡਿੰਗ ਸਮੇਤ 221 ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਵਿੱਚੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤਹਿਤ ਵੱਖ-ਵੱਖ ਥਾਣਿਆਂ ਵਿੱਚ ਕੁੱਲ 50 ਐਫ.ਆਈ.ਆਰਜ਼ ਦਰਜ ਕੀਤੀਆਂ ਹਨ। ‘ਆਪ’ ਦੇ ਸੱਤਾ ‘ਚ ਆਉਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਐਕਟਿਵ ਮੋਡ ‘ਚ ਹੈ। ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੰਤਰੀਆਂ ਸਮੇਤ ਸਿਵਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਲਗਾਤਾਰ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 23 ਮਾਰਚ ਨੂੰ ਸਹੁੰ ਚੁੱਕਣ ਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ। ਵਿਜੀਲੈਂਸ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਤਹਿਤ 5 ਕਾਂਗਰਸੀ ਮੰਤਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ‘ਆਪ’ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ਸਮੇਤ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਅਤੇ ਸੁੰਦਰ ਸ਼ਾਮ ਅਰੋੜਾ ਸ਼ਾਮਲ ਹਨ। ਕਾਂਗਰਸ ਤੋਂ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਲਈ ਵੀ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਜਲੰਧਰ ਵਿੱਚ 7, ਜਲੰਧਰ ਦਿਹਾਤੀ ਵਿੱਚ 1, ਲੁਧਿਆਣਾ ਵਿੱਚ 6, ਹੁਸ਼ਿਆਰਪੁਰ ਵਿੱਚ 1, ਫਿਰੋਜ਼ਪੁਰ ਵਿੱਚ 9, ਅੰਮ੍ਰਿਤਸਰ ਵਿੱਚ 5, ਰੂਪਨਗਰ ਵਿੱਚ 6, ਪਟਿਆਲਾ ਵਿੱਚ 6, ਬਠਿੰਡਾ ਵਿੱਚ 5 ਅਤੇ ਫਲਾਇੰਗ ਸਕੁਐਡ ਮੁਹਾਲੀ ਵਿੱਚ 4 ਕੇਸ ਦਰਜ ਕੀਤੇ ਗਏ ਹਨ।ਭ੍ਰਿਸ਼ਟਾਚਾਰ, ਰਿਸ਼ਵਤ ਦੀ ਕੋਸ਼ਿਸ਼ ਅਤੇ ਘੁਟਾਲੇ ਅਤੇ ਹੋਰ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਸੁੰਦਰ ਸ਼ਾਮ ਅਰੋੜਾ ਸਮੇਤ ਕਈ ਮੰਤਰੀ ਇਸ ਸਮੇਂ ਜੇਲ੍ਹ ਵਿੱਚ ਹਨ। ਜਦਕਿ ਕਈ ਜ਼ਮਾਨਤ ‘ਤੇ ਬਾਹਰ ਹਨ।ਪੰਜਾਬ ਵਿਜੀਲੈਂਸ ਬਿਊਰੋ ਦੀਆਂ ਵੱਖ-ਵੱਖ ਟੀਮਾਂ ਨੇ ਮੰਗਲਵਾਰ ਨੂੰ ਇਕ ਤੋਂ ਬਾਅਦ ਇਕ ਛੇ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ।ਵਿਜੀਲੈਂਸ ਟੀਮਾਂ ਵੱਲੋਂ ਇਨ੍ਹਾਂ ਸਾਰੇ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਨ ਅਦਾਲਤ ਵਿੱਚ ਚਲਾਨ ਪੇਸ਼ ਹੋਣ ਵਿੱਚ ਕੁਝ ਸਮਾਂ ਲੱਗ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button