Breaking NewsD5 specialNewsPress NotePunjab

7 ਲੱਖ 87 ਹਜ਼ਾਰ 741 ਮੀਟਰਕ ਟਨ ਕਣਕ ਦੀ ਹੋਈ ਖਰੀਦ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ 689 ਕਰੋੜ 76 ਲੱਖ ਦੀ ਹੋਈ ਸਿੱਧੀ ਅਦਾਇਗੀ-ਰਾਮਵੀਰ

ਸੰਗਰੂਰ : ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 22 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 8 ਲੱਖ 19 ਹਜ਼ਾਰ 810 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 7 ਲੱਖ 87 ਹਜ਼ਾਰ 741 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਹੁਣ ਤੱਕ 4 ਲੱਖ 24 ਹਜਾਰ 967 ਮੀਟਰਕ ਟਨ ਲਿਫਟਿੰਗ ਅਤ 689 ਕਰੋੜ 76 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗਰੇਨ ਵੱਲੋਂ 3 ਲੱਖ 43 ਹਜਾਰ 825 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 68 ਹਜ਼ਾਰ 764 ਮੀਟਰਕ ਟਨ, ਪਨਸਪ ਵੱਲੋਂ 1 ਲੱਖ 73 ਹਜਾਰ 245 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 91 ਹਜਾਰ 520 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 10200 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।

ਢੀਂਡਸਾ ਦਾ ਵੱਡਾ ਬਿਆਨ ! ਵਿਰੋਧੀਆਂ ਦੇ ਪੈਰਾਂ ਥੱਲਿਓਂ ਖਿਸਕੀ ਜ਼ਮੀਨ ! ਬਾਦਲਾਂ ਤੇ ਕੈਪਟਨ ਬਾਰੇ ਵੱਡੇ ਖੁਲਾਸੇ!

ਉਨਾਂ ਕਿਹਾ ਕਿ ਜ਼ਿਲੇ ਦੀਆਂ ਮੰਡੀਆਂ ਅੰਦਰ ਬਾਰਦਾਨੇ ਦੀ ਕੋਈ ਸਮੱਸਿਆ ਨਹੀ ਹੈ ਅਤੇ ਕਿਸਾਨਾਂ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਨਿਸ਼ਚਿਤ ਸਮੇਂ ਨਾਲ ਅਦਾਇਗੀ ਹੋ ਰਹੀ ਹੈ। ਉਨਾ ਕਿਹਾ ਕਿ ਸੀਜ਼ਨ ਦੇ ਮੁੰਕਮਲ ਹੋਣ ਤੱਕ ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਸਮੱਸਿਆ ਨਹੀ ਆਉ ਣ ਦਿੱਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button