SportsTop News

7 ਵਿਕਟਾਂ ਨਾਲ ਹਾਰੀ ਭਾਰਤੀ ਟੀਮ

ਭਾਰਤੀ ਟੀਮ ਨੂੰ ਨਿਊਜ਼ੀਲੈਂਡ ਦੌਰੇ ‘ਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਕਲੈਂਡ ‘ਚ ਹੋਏ ਇਸ ਵਨਡੇ ਮੈਚ ‘ਚ ਟੀਮ ਇੰਡੀਆਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਜਵਾਬ ‘ਚ ਕੀਵੀ ਟੀਮ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਨੇ 50 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 306 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ ਨਿਰਧਾਰਿਤ ਟੀਚਾ 47.1 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਹਾਸਿਲ ਕਰ ਲਿਆ।ਨਿਊਜ਼ੀਲੈਂਡ ਵਲੋਂ ਵਿਕਟ ਕੀਪਰ ਬੱਲੇਬਾਜ਼ ਟਾਮ ਲੈਥਮ ਨੇ 104 ਗੇਂਦਾਂ ‘ਚ ਸ਼ਾਨਦਾਰ 145 ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਊਟ ਨਹੀਂ ਹੋਏ। ਇਸ ਤੋਂ ਇਲਾਵਾ ਕਪਤਾਨ ਕੇਨ ਵਿਲੀਅਮਸਨ ਵੀ 98 ਗੇਂਦਾਂ ‘ਚ 94 ਦੌੜਾਂ ਬਣਾ ਕੇ ਨਾਬਾਦ ਰਹੇ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਦੀ ਸਲਾਮੀ ਜੋੜੀ ਨੇ ਚੰਗੀ ਸ਼ੁਰੂਆਤ ਦਿੱਤੀ ਅਤੇ ਪਹਿਲੀ ਵਿਕਟ ਲਈ 23.1 ਓਵਰਾਂ ਵਿੱਚ 124 ਦੌੜਾਂ ਜੋੜੀਆਂ। ਇੱਥੇ ਸ਼ੁਭਮਨ ਗਿੱਲ 65 ਗੇਂਦਾਂ ‘ਤੇ 50 ਦੌੜਾਂ ਬਣਾ ਕੇ ਆਊਟ ਹੋ ਗਏ। ਅਗਲੇ ਹੀ ਓਵਰ ‘ਚ ਸ਼ਿਖਰ ਧਵਨ ਵੀ 77 ਗੇਂਦਾਂ ‘ਤੇ 72 ਦੌੜਾਂ ਦੀ ਪਾਰੀ ਖੇਡ ਕੇ ਪੈਵੇਲੀਅਨ ਪਰਤ ਗਏ। ਇੱਥੋਂ ਸ਼੍ਰੇਅਸ ਅਈਅਰ ਨੇ ਇੱਕ ਸਿਰਾ ਸੰਭਾਲਿਆ। ਦੂਜੇ ਸਿਰੇ ਤੋਂ ਥੋੜ੍ਹੇ-ਥੋੜ੍ਹੇ ਅੰਤਰਾਲ ‘ਤੇ ਵਿਕਟਾਂ ਡਿੱਗਦੀਆਂ ਰਹੀਆਂ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button