7 ਦਸੰਬਰ ਨੂੰ ਪੰਜਾਬ ਦੇ ਇੱਕ ਰੋਜ਼ਾ ਦੌਰੇ ‘ਤੇ ਹੋਣਗੇ Arvind Kejriwal: Harpal Singh Cheema
ਕਰਤਾਰਪੁਰ 'ਚ ਮਾਵਾਂ ਭੈਣਾਂ -ਅਤੇ ਹੁਸ਼ਿਆਰਪੁਰ 'ਚ ਐਸ.ਸੀ ਭਾਈਚਾਰੇ ਦੇ ਰੂਬਰੂ ਹੋਣਗੇ 'ਆਪ' ਸੁਪਰੀਮੋਂ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ Arvind Kejriwal ਮੰਗਲਵਾਰ, 7 ਦਸੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ ਦੌਰਾਨ ਦੋਆਬਾ ਖੇਤਰ ‘ਚ ਸਰਗਰਮੀਆਂ ਕਰਨਗੇ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ Harpal Singh Cheema ਨੇ ਇਹ ਜਾਣਕਾਰੀ ਦਿੱਤੀ। Cheema ਨੇ ਦੱਸਿਆ ਕਿ ਮੰਗਲਵਾਰ ਨੂੰ ਸਭ ਤੋਂ ਪਹਿਲਾ Arvind Kejriwal ਕਰਤਾਰਪੁਰ ਜਲੰਧਰ ‘ਚ ਹੋਣ ਵਾਲੇ ਪ੍ਰੋਗਰਾਮ ‘ਚ ਮਾਵਾਂ- ਭੈਣਾਂ (ਔਰਤਾਂ) ਦੇ ਰੂਬਰੂ ਹੋਣਗੇ। ਇਸ ਉਪਰੰਤ ਉਹ ਹੁਸ਼ਿਆਰਪੁਰ ‘ਚ ਨਿਰਧਾਰਤ ‘Arvind Kejriwal ਦੀ ਐਸ.ਸੀ ਭਾਈਚਾਰੇ ਨਾਲ ਗੱਲਬਾਤ’ ਪ੍ਰੋਰਗਰਾਮ ਤਹਿਤ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਨਾਲ ਸੰਵਾਦ ਕਰਨਗੇ। ਇਸ ਮੌਕੇ ਉਨਾਂ ਨਾਲ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ Bhagwant Mann ਸਮੇਤ ਹੋਰ ਸੂਬਾਈ ਆਗੂ ਵੀ ਹੋਣਗੇ।
ਨਵਜੋਤ ਸਿੱਧੂ ਤੇ ਚੰਨੀ ਦਾ ਵੱਡਾ ਧਮਾਕਾ, ਲਿਆ ਫੈਸਲਾ, ਦਿੱਤੀ ਵੱਡੀ ਖੁਸ਼ਖਬਰੀ, ਬਾਗੋ-ਬਾਗ ਕਰਤੇ ਲੋਕ ||
Harpal Singh Cheema ਨੇ ਦੱਸਿਆ ਕਿ Arvind Kejriwal ਦੇ ਇਹ ਦੌਰੇ ਅਸਲ ‘ਚ 2022 ਦੀਆਂ ਚੋਣਾ ਮੌਕੇ ਪਾਰਟੀ ਵੱਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਦਾ ਹਿੱਸਾ ਹਨ। ਇਸ ਦੇ ਨਾਲ ਹੀ ਉਨਾਂ ਕਿਹਾ ਕਿ Arvind Kejriwal ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਇੱਥੋਂ ਦੇ ਵਸਨੀਕਾਂ ਲਈ ਕੋਈ ਨਾ ਕੋਈ ‘ਆਪ’ ਦੀ ਗਰੰਟੀ ਦਾ ਐਲਾਨ ਕਰਕੇ ਜਾਂਦੇ ਹਨ, ਜਿਵੇਂ ਸਸਤੀ ਤੇ ਚੌੌਵੀ ਘੰਟੇ ਬਿਜਲੀ ਸਪਲਾਈ ਦੀ ਗਰੰਟੀ, ਚੰਗੇ ਸਿਹਤ ਸੇਵਾਵਾਂ ਦੀ ਗਰੰਟੀ, ਮੁਫ਼ਤ ਤੇ ਬਿਹਤਰੀਨ ਸਿੱਖਿਆ ਦੀ ਗਰੰਟੀ, ਪੰਜਾਬ ਦੇ ਫੌਜੀ ਅਤੇ ਪੁਲੀਸ ਜਵਾਨਾਂ ਦੀ ਸ਼ਹਾਦਤ ‘ਤੇ ਇੱਕ ਕਰੋੜ ਰੁਪਏ ਦੇਣ ਦੀ ਗਰੰਟੀ ਅਤੇ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾਂ ਦੀ ਗਰੰਟੀ ਆਦਿ ਦਾ ਐਲਾਨ ਕਰ ਚੁੱਕੇ ਹਨ। ਚੀਮਾ ਨੇ ਦੱਸਿਆ ਕਿ ਇਸ ਵਾਰ ਵੀ Kejriwal ਜਿੱਥੇ ਮਾਵਾਂ- ਭੈਣਾਂ ਤੋਂ 1000 ਹਜ਼ਾਰ ਰੁਪਏ ਦੀ ਗਰੰਟੀ ਬਾਰੇ ਸੁਝਾਅ ਲੈਣਗੇ, ਉਥੇ ਹੀ ਪੰਜਾਬ ਵਾਸੀਆਂ ਲਈ ਨਵੀਂ ਗਰੰਟੀ ਦਾ ਐਲਾਨ ਵੀ ਕਰ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.