ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਅਤੇ ਹੈੱਡਮਿਸਟ੍ਰੈਸਾਂ ਦੀ ਟੀਮ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਹਵਾਈ ਅੱਡੇ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। ਇਹ ਤੀਜਾ ਬੈਚ ਹੈ ਜਿਸ ਨੂੰ ਸਿਖਲਾਈ ਲਈ ਅਹਿਮਦਾਬਾਦ ਭੇਜਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਪਹਿਲੇ ਬੈਚ ਵਿੱਚ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਣਾ ਹੈ। ਇਸ ਸਿਖਲਾਈ ਪ੍ਰੋਗਰਾਮ ਦਾ ਸਮਾਂ 3 ਹਫ਼ਤਿਆਂ ਦਾ ਹੈ। ਇਸ ਦੇ ਲਈ ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਆਉਣ ਵਾਲੀਆਂ ਅਰਜ਼ੀਆਂ ਵਿੱਚ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ ਅੱਗੇ ਭੇਜਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.