ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ 76 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਤੋਂ ਕੀਤਾ। ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ 403 ਪਿੰਡਾਂ ਅਤੇ 180 ਸ਼ਹਿਰਾਂ ਵਿੱਚ 583 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਹੁਣ ਤੱਕ 44 ਲੱਖ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਚੁੱਕੇ ਹਨ, ਜਦਕਿ 20 ਲੱਖ ਤੋਂ ਵੱਧ ਲੋਕ ਮੁਫਤ ਮੈਡੀਕਲ ਟੈਸਟ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ‘ਤੇ 38 ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ 80 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹਨ।
Partap Singh Bajwa ਨੇ ਮੰਨੀ ਗਲਤੀ, ਕਹਿੰਦੇ ਗਲਤ ਬਣਾਇਆ ਪ੍ਰਧਾਨ | D5 Channel Punjabi
ਇਨ੍ਹਾਂ ਕਲੀਨਿਕਾਂ ਤੋਂ 30 ਕਰੋੜ ਰੁਪਏ ਤੋਂ ਵੱਧ ਦੀਆਂ ਦਵਾਈਆਂ ਵੰਡੀਆਂ ਗਈਆਂ ਹਨ।ਐਮਰਜੈਂਸੀ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਨਵੀਂ ਯੋਜਨਾ ਤਹਿਤ 550 ਹਾਊਸ ਸਰਜਨ 24 ਘੰਟੇ ਡਿਊਟੀ ‘ਤੇ ਰਹਿਣਗੇ। ਸਰਕਾਰ ਨੇ ਇਨ੍ਹਾਂ ਸਾਰਿਆਂ ਦੀ ਤਨਖਾਹ 30 ਤੋਂ ਵਧਾ ਕੇ 70 ਹਜ਼ਾਰ ਰੁਪਏ ਕਰ ਦਿੱਤੀ ਹੈ। ਇਸ ਦਾ ਅਸਰ ਇਹ ਹੋਇਆ ਕਿ ਹੜ੍ਹ ਦੌਰਾਨ 300 ਡਾਕਟਰਾਂ ਨੇ ਬਿਹਤਰ ਸੇਵਾਵਾਂ ਦਿੱਤੀਆਂ ਹਨ। ਰਾਜ ਵਿੱਚ 40 ਜ਼ਿਲ੍ਹਾ ਪੱਧਰੀ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ 19 ਜ਼ਿਲ੍ਹਾ ਪੱਧਰੀ, ਛੇ ਸਬ-ਡਵੀਜ਼ਨ ਅਤੇ 15 ਕਮਿਊਨਿਟੀ ਹਸਪਤਾਲ ਸ਼ਾਮਲ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.