PunjabPunjabTop News

78ਵੇਂ ਦਿਨ ਚ ਚੱਲ ਰਿਹਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 78ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਉਹਨਾਂ ਨੇ 7 ਦਿਨਾਂ ਬਾਅਦ ਡਾਕਟਰੀ ਸਹਾਇਤਾ ਲੈਣੀ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਕਿਸਾਨ ਅੱਜ ਸਵੇਰੇ 11:30 ਵਜੇ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰਨਗੇ।

ਜਗਜੀਤ ਸਿੰਘ ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਿਛਲੇ ਸੱਤ ਦਿਨਾਂ ਤੋਂ ਡਾਕਟਰੀ ਸਹਾਇਤਾ ਨਹੀਂ ਲੈ ਰਹੇ ਸੀ। ਇਸਦਾ ਕਾਰਨ ਇਹ ਸੀ ਕਿ ਜਦੋਂ ਵੀ ਉਹਨਾਂ ਨੂੰ ਡ੍ਰਿੱਪ ਦਿੱਤੀ ਜਾਂਦੀ ਸੀ। ਨਾੜੀ 48 ਤੋਂ 72 ਘੰਟਿਆਂ ਦੇ ਅੰਦਰ-ਅੰਦਰ ਬੰਦ ਹੋ ਰਹੀ ਸੀ। ਜਿਸ ਤੋਂ ਬਾਅਦ ਡਿੱਪ ਨੂੰ ਨਵੀਂ ਨਾੜੀ ਵਿੱਚ ਲਗਾਉਣਾ ਪੈਂਦਾ।

ਡੱਲੇਵਾਲ ਨੂੰ 20 ਤੋਂ 22 ਦਿਨਾਂ ਤੋਂ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਸੀ। ਇਸ ਦੇ ਨਾਲ ਹੀ ਉਹਨਾਂ ਦੇ ਦੋਵੇਂ ਹੱਥਾਂ ਦੀਆਂ ਨਾੜੀਆਂ ਬੰਦ ਹੋ ਗਈਆਂ। ਡਾਕਟਰਾਂ ਨੂੰ ਡ੍ਰਿਪ ਲਗਾਉਣ ਲ਼ਈ ਕੋਈ ਨਾੜੀ ਨਹੀਂ ਮਿਲ ਸਕੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button