PunjabTop News

8 ਆਈਪੀਐਸ ਅਤੇ 1 ਪੀਪੀਐਸ ਅਧਿਕਾਰੀ ਗਏ ਬਦਲੇ

ਪੰਜਾਬ ਦੀਆਂ ਲੋਕ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਹੁਣ ਤਬਾਦਲੇ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਹੁਕਮ ਜਾਰੀ ਕਰ ਦਿੱਤੇ ਹਨ। ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੁੱਲ 8 ਆਈਪੀਐਸ ਅਤੇ 1 ਪੀਪੀਐਸ ਅਧਿਕਾਰੀ ਬਦਲੇ ਗਏ ਹਨ।

ਚੋਣਾਂ ਦੌਰਾਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈਪੀਐਸ ਕੁਲਦੀਪ ਸਿੰਘ ਚਾਹਲ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਨੂੰ ਹਟਾ ਦਿੱਤਾ ਗਿਆ ਸੀ। ਦੋਵੇਂ ਆਈਪੀਐਸ ਅਧਿਕਾਰੀ ਆਪਣੇ ਜ਼ਿਲ੍ਹਿਆਂ ਵਿੱਚ ਪਰਤ ਗਏ ਹਨ। ਲੁਧਿਆਣਾ ਦੇ ਮੌਜੂਦਾ ਪੁਲਿਸ ਕਮਿਸ਼ਨਰ ਨੀਲਾਭ ਕਿਸ਼ੋਰ ਨੂੰ ਏਡੀਜੀਪੀ ਐਸਟੀਐਫ ਐਸਏਐਸ ਨਗਰ ਲਾਇਆ ਗਿਆ ਹੈ। ਡਾ ਐਸ ਭੂਪਤੀ ਨੂੰ ਜਲੰਧਰ ਡੀਆਈਜੀ ਰੇਜ ਤੋਂ ਡੀਆਈਜੀ ਪ੍ਰਸ਼ਾਸਨ ਚੰਡੀਗੜ੍ਹ ਵਿਚ ਨਿਯੁਕਤ ਕੀਤਾ ਗਿਆ।

IPS ਸਵਪਨ ਸ਼ਰਮਾ ਦਾ ਤਬਾਦਲਾ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਕੀਤਾ ਗਿਆ ਹੈ। IPS ਕੁਲਦੀਪ ਸਿੰਘ ਚਾਹਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਣਗੇ। ਆਈਪੀਐਸ ਅਜੈ ਮਲੂਜਾ ਨੂੰ ਡੀਆਈਜੀ ਐਸਟੀਐਫ ਬਠਿੰਡਾ ਰੇਂਜ ਤੋਂ ਡੀਆਈਜੀ ਫਿਰੋਜ਼ਪੁਰ ਰੇਂਜ ਲਾਇਆ ਗਿਆ ਹੈ।
ਆਈਪੀਐਸ ਹਰਮਨਬੀਰ ਸਿੰਘ ਨੂੰ ਪੀਏਪੀ ਕਮਾਂਡੈਂਟ ਜਲੰਧਰ ਤੋਂ ਡੀਆਈਜੀ ਜਲੰਧਰ ਰੇਂਜ ਲਾਇਆ ਗਿਆ ਹੈ। ਪੀਪੀਏ ਗਗਨ ਅਜੀਤ ਸਿੰਘ ਨੂੰ ਐਸਐਸਪੀ ਰੋਡ ਸੇਫਟੀ ਫੋਰਸ ਪੰਜਾਬ ਤੋਂ ਐਸਐਸਪੀ ਰੋਡ ਸੇਫਟੀ ਫੋਰਸ ਤਾਇਨਾਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button