
ਅੱਜ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਨੂੰ ਸਿਰਫ਼ ਇੱਕ ਸ਼ਰਧਾਂਜਲੀ ਸਮਾਗਮ ਵਜੋਂ ਹੀ ਨਹੀਂ ਦੇਖਿਆ ਜਾ ਰਿਹਾ, ਸਗੋਂ ਸੱਚ, ਨਿਆਂ ਅਤੇ ਮਨੁੱਖੀ ਅਧਿਕਾਰਾਂ ਲਈ ਦਬਾਅ ਪਾਉਣ ਦੇ ਇੱਕ ਮਹੱਤਵਪੂਰਨ ਮੌਕੇ ਵਜੋਂ ਵੀ ਦੇਖਿਆ ਜਾ ਰਿਹਾ ਹੈ। ਬੀਬੀ ਪਰਮਜੀਤ ਕੌਰ ਖਾਲੜਾ ਨੇ ਅਪੀਲ ਕੀਤੀ ਹੈ।
ਬੀਬੀ ਪਰਮਜੀਤ ਕੌਰ ਖਾਲੜਾ ਨੇ ਫੇਸਬੁੱਕ ਉੱਤੇ ਲਿਖਿਆ “ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕਿ ਫਤਿਹ।। ਪੰਜਾਬ 14 ਜੁਲਾਈ 2026 ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸੱਦੇ ‘ਤੇ ਹਰੀਕੇ ਪੱਤਣ (ਜਿੱਥੇ ਲਾਵਾਰਿਸ ਕਰਕੇ ਰੋੜੀਆਂ ਲਾਸ਼ਾਂ) ਵਿਖੇ ਅਰਦਾਸ ਸਮਾਗਮ ਵਿਚ ਇਕੱਠੇ ਹੋਣ ਦੀ ਤਿਆਰੀ ਕਰ ਰਿਹਾ ਹੈ। ਮੈਂ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆਂ ਭਰ ਦੇ ਲੋਕ, ਜੋ ਮਨੁੱਖੀ ਹੱਕਾਂ ‘ਤੇ ਨਿਆਂ ਵਿਚ ਵਿਸ਼ਵਾਸ ਰੱਖਦੇ ਹਨ, ਸੱਚ ਨੂੰ ਲੱਭਣ ਲਈ ਇੱਕ ਜੁੱਟ ਹੋ ਕੇ ਹੰਭਲਾ ਮਾਰਨ ਦਾ ਤਰਲਾ ਕਰਦੀ ਹਾਂ। ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ, ਨਵੰਬਰ 1984 ਦੇ ਸਿੱਖ ਕਤਲੇਆਮ ਅਤੇ ਉਸ ਤੋਂ ਬਾਅਦ ਦੇ ਸਾਲਾਂ ਦੌਰਾਨ ਲਾਵਾਰਿਸ ਲਾਸ਼ਾਂ, ਤਸ਼ੱਦਦ ਅਤੇ ਹਜ਼ਾਰਾਂ ਝੂਠੇ ਪੁਲਿਸ ਮੁਕਾਬਲੇ ਅੱਜ ਵੀ ਜਵਾਬਦੇਹੀ ਅਤੇ ਇਨਸਾਫ਼ ਦੀ ਮੰਗ ਕਰਦੇ ਹਨ।”
“ਕਾਂਗਰਸ ਸਰਕਾਰ ਦੇ ਦੌਰਾਨ ਹੋਏ ਇਸ ਕਤਲੇਆਮ ਅਤੇ ਮਨੁੱਖੀ ਹੱਕਾਂ ਦੇ ਘਾਣ ਨੂੰ ਬਾਅਦ ਵਿਚ ਆਈਆਂ ਸਰਕਾਰਾਂ ਨੇ ਵੀ ਹੱਕ ਇਨਸਾਫ਼ ਦਿਵਾਉਣ ਵਿੱਚ ਕੋਈ ਰੋਲ ਨਹੀਂ ਨਿਭਾਇਆ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਦੋਸ਼ੀ ਪੁਲਿਸ ਅਫਸਰਾਂ ਨੂੰ ਵੀ.ਆਈ.ਪੀ ਸਹੂਲਤਾਂ, ਕਾਨੂੰਨੀ ਮਦਦ, ਉੱਚੇ ਅਹੁਦੇ ਬਖਸ਼ੇ। ਸੁਮੇਧ ਸੈਣੀ, ਇਜ਼ਹਾਰ ਆਲਮ, ਦਰਬਾਰਾ ਗੁਰੂ, ਉਮਰਾਨੰਗਲ, ਮੋਹੰਮਦ ਮੁਸਤਫਾ ਆਦਿ ਨੂੰ ਸ਼ਰੇਆਮ ਅਹੁਦੇ ਬਖਸ਼ੇ, ਜਦਕਿ ਪੀੜਤ ਪਰਿਵਾਰਾਂ ਨੂੰ ਹਾਸ਼ੀਏ ਤੋਂ ਧੱਕਿਆ ਗਿਆ, ਤੰਗ-ਪਰੇਸ਼ਾਨ ਕੀਤਾ ਗਿਆ ਅਤੇ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸੇ ਰਾਹ ‘ਤੇ ਚੱਲਦਿਆਂ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੀ ਬਜਾਏ ਫਰਾਰ ਕਰਨ ਵਿਚ ਮਦਦ ਕੀਤੀ, ਜਿਨ੍ਹਾਂ ਵਿੱਚ ਸ. ਖਾਲੜਾ ਦੇ ਕਾਤਲ ਡੀ.ਐਸ.ਪੀ. ਜਸਪਾਲ ਸਿੰਘ, ਸਬ ਇੰਸਪੈਕਟਰ ਜਸਬੀਰ ਸਿੰਘ ਅਤੇ ਸਤਨਾਮ ਸਿੰਘ ਸ਼ਾਮਲ ਹਨ।”– ਬੀਬੀ ਪਰਮਜੀਤ ਕੌਰ ਖਾਲੜਾ
ਬੀਬੀ ਪਰਮਜੀਤ ਕੌਰ ਖਾਲੜਾ ਨੇ ਅੱਗੇ ਲਿਖਿਆ “ਭਾਜਪਾ ਸਰਕਾਰ ਉੱਤੇ ਵੀ ਵਿਦੇਸ਼ੀ ਧਰਤੀ ‘ਤੇ ਨਿਸ਼ਾਨਾ ਬਣਾ ਕੇ ਕੀਤੀਆਂ ਹੱਤਿਆਵਾਂ ਸਬੰਧੀ ਗੰਭੀਰ ਦੋਸ਼ ਐਫ.ਬੀ.ਆਈ ਸਾਬਤ ਕਰ ਰਹੀ ਹੈ। ਸਮੁੱਚਾ ਸਿੱਖ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਇਸ ਆਸ ਨਾਲ ਵੇਖਦਾ ਹੈ ਕਿ ਉਹ ਗੁਰੂ ਸਾਹਿਬਾਨ ਵੱਲੋਂ ਸਥਾਪਿਤ ਕੀਤੇ ਸਿਧਾਂਤ ਅਨੁਸਾਰ ਨਿਡਰਤਾ, ਨਿਰਪੱਖਤਾ ‘ਤੇ ਚੱਲਦਿਆਂ ਅਗਵਾਈ ਦੇਣਗੇ। ਅਸੀਂ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਾਂ ਕਿਃ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




