Breaking NewsD5 specialNewsPoliticsPress ReleasePunjab

ਇਸ ਵਾਰ ਕੈਪਟਨ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫ਼ਰਜ਼ੀ ਵੀਡੀਓ  ਰਾਹੀਂ ਝੂਠਾ ਪ੍ਰਚਾਰ ਕਰਨ ਦੀ ਉਨ੍ਹਾਂ ਦੀ ਗੰਦੀ ਰਾਜਨੀਤੀ ਨੂੰ ਕਾਨੂੰਨੀ ਤਰੀਕੇ ਨਾਲ ਨਿੱਬੜਿਆ ਜਾਵੇਗਾ – ਅਰਵਿੰਦ ਕੇਜਰੀਵਾਲ

ਕੈਪਟਨ ਅਮਰਿੰਦਰ ਨੇ ਇੱਕ ਫ਼ਰਜ਼ੀ ਵੀਡੀਓ ਪਾਇਆ ਹੈ ਅਸੀਂ ਮੀਡੀਆ ਨੂੰ ਅਪੀਲ ਕਰਦੇ ਹਾਂ ਕਿ ਅਜਿਹੇ ਵੀਡੀਓ ਨੂੰ ਨਾ ਚਲਾਉਣ – ‘ਆਪ’….ਕਿਹਾ, ਜੇਕਰ ਇਹ ਐਡਿਟ ਕੀਤੀ ਵੀਡੀਓ ਨੂੰ ਡਿਲੀਟ ਨਹੀਂ ਕੀਤਾ ਗਿਆ ਅਤੇ ਉਸ ਨੂੰ ਸ਼ੇਅਰ ਕਰਨ ਲਈ ਕੈਪਟਨ ਨੇ ਮਾਫ਼ੀ ਨਾ ਮੰਗੀ ਤਾਂ ਆਮ ਆਦਮੀ ਪਾਰਟੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ –  ਅਰਵਿੰਦ ਕੇਜਰੀਵਾਲ….ਲੋਕਤੰਤਰਿਕ ਤਰੀਕੇ ਨਾਲ ਚੁਣੇ ਗਏ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹੇ ਕੁੜ ਪ੍ਰਚਾਰ ਦਾ ਸਹਾਰਾ ਲੈਣਾ ਅਤੇ ਆਪਣੇ ਰਾਜਨੀਤਕ ਹੋਂਦ ਲਈ ਕਿਸੇ ਦੀ ਪ੍ਰਤਿਸ਼ਠਾ ਨੂੰ ਨੁਕਸਾਨ ਪਹੁੰਚਾਉਣਾ ਬੇਹੱਦ ਨਿੰਦਣਯੋਗ – ਅਰਵਿੰਦ ਕੇਜਰੀਵਾਲ…. ਕੈਪਟਨ ਅਮਰਿੰਦਰ ਨੇ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਉਹ ਭਾਜਪਾ ਦੇ ਬੁਲਾਰੇ ਤੋਂ ਇਲਾਵਾ ਹੋਰ ਕੁੱਝ ਨਹੀਂ,  ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਵੱਲੋਂ ਲਗਾਏ ਗਏ ਝੂਠੇ ਦੋਸ਼ਾਂ ਨੂੰ ਅਗਲੇ ਹੀ ਦਿਨ ਕੈਪਟਨ ਨੇ ਦੁਹਰਾਇਆ – ਅਰਵਿੰਦ ਕੇਜਰੀਵਾਲ

ਚੰਡੀਗੜ੍ਹ:-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਐਡਿਟ ਕੀਤਾ ਹੋਇਆ ਵੀਡੀਓ ਸ਼ੇਅਰ ਕਰਨ ‘ਤੇ ਕੇਜਰੀਵਾਲ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਵੀਡੀਓ ਫ਼ਰਜ਼ੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਹੈਰਾਨ ਕਰਨ ਵਾਲੀ ਗੱਲ ਹੈ ਕਿ ਕੈਪਟਨ ਅਮਰਿੰਦਰ ਨੇ ਆਪਣੇ ਰਾਜਨੀਤਕ ਹੋਂਦ ਨੂੰ ਬਚਾਉਣ ਲਈ ਇਸ ਤਰਾਂ ਦੀ ਗੰਦੀ ਰਾਜਨੀਤੀ ਦਾ ਸਹਾਰਾ ਲਿਆ ਹੈ। ਮੈਂ ਮੀਡੀਆ ਨੂੰ  ਇਸ ਵੀਡੀਓ ਨੂੰ ਚਲਾਉਣ ਜਾਂ ਕਿਸੇ ਵੀ ਤਰਾਂ ਨਾਲ ਇਸਤੇਮਾਲ ਕਰਨ ਤੋਂ ਪਰਹੇਜ਼ ਕਰਨ ਦੀ ਅਪੀਲ ਕਰਦਾ ਹਾਂ। ਜੇਕਰ ਕੈਪਟਨ ਅਮਰਿੰਦਰ ਇਸ ਵੀਡੀਓ ਨੂੰ ਵਾਪਸ ਨਹੀਂ ਲੈਂਦੇ ਅਤੇ ਝੂਠੀ ਵੀਡੀਓ ਸ਼ੇਅਰ ਕਰਨ ਨੂੰ ਲੈ ਕੇ ਤੁਰੰਤ ਮੁਆਫ਼ੀ ਨਹੀਂ ਮੰਗਦੇ ਤਾਂ ਮੈਂ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਾਂਗਾ। ਕੇਜਰੀਵਾਲ ਨੇ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੇ ਗਏ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਜਿਹੇ ਕੂੜ ਪ੍ਰਚਾਰ ਦਾ ਸਹਾਰਾ ਲੈਣਾ ਅਤੇ ਆਪਣੇ ਰਾਜਨੀਤਕ ਹੋਂਦ ਲਈ ਕਿਸੇ ਦੀ ਪ੍ਰਤਿਸ਼ਠਾ ਨੂੰ ਨੁਕਸਾਨ ਪਹੁੰਚਾਉਣਾ ਬੇਹੱਦ ਨਿੰਦਣਯੋਗ ਹੈ ।

ਨੌਕਰੀ ਦਾਅ ‘ਤੇ ਲਾ ਅੰਦੋਲਨ ‘ਚ ਪਹੁੰਚੀ ਔਰਤ,ਕਹਿੰਦੀ ਨੌਕਰੀ ਦੀ ਨਹੀਂ ਪਰਵਾਹ,ਰਗਾਂ ‘ਚ ਦੌੜ ਰਿਹੈ ਕਿਸਾਨੀ ਖੂਨ

ਉਨ੍ਹਾਂ ਨੇ ਕਿਹਾ ਕਿ ਇਸ ਵਾਰ ਕੈਪਟਨ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਫ਼ਰਜ਼ੀ ਵੀਡੀਓ  ਰਾਹੀਂ ਝੂਠਾ ਪ੍ਰਚਾਰ ਕਰਨ ਦੀ ਉਨ੍ਹਾਂ ਦੀ ਗੰਦੀ ਰਾਜਨੀਤੀ ਨੂੰ ਇਸ ਵਾਰ ਕਾਨੂੰਨੀ ਤਰੀਕੇ ਨਾਲ ਨਿੱਬੜਿਆ ਜਾਵੇਗਾ। ਅਜਿਹਾ ਕਰਕੇ ਕੈਪਟਨ ਅਮਰਿੰਦਰ ਨੇ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਉਹ ਭਾਜਪਾ ਦੇ ਬੁਲਾਰੇ ਤੋਂ ਇਲਾਵਾ ਹੋਰ ਕੁੱਝ ਨਹੀਂ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਵੱਲੋਂ ਫ਼ਰਜ਼ੀ ਵੀਡੀਓ ਰਾਹੀਂ ਕੇਜਰੀਵਾਲ ‘ਤੇ ਲਗਾਏ ਗਏ ਝੂਠੇ ਦੋਸ਼ਾਂ ਨੂੰ ਅਗਲੇ ਹੀ ਦਿਨ ਕੈਪਟਨ ਨੇ ਦੁਹਰਾਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button