Breaking NewsD5 specialIndiaNewsPoliticsPunjab

92 ਸਾਲ ਦੀ ਉਮਰ ‘ਚ ਝਟਕਾ, Badal ਨੂੰ ਅੱਜ ਦਾ ਦਿਨ ਕਦੇ ਨੀ ਭੁੱਲਣਾ

ਨਵੀਂ ਦਿੱਲੀ : ਬੀਤੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬੀਜੇਪੀ ਦੇ ਪ੍ਰਧਾਨ ਜੇਪੀ ਨੱਢਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ‘ਚ ਜੇਪੀ ਨੱਢਾ ਵੱਲੋਂ ਕਿਹਾ ਗਿਆ ਹੈ ਕਿ ਅਕਾਲੀ ਦਲ ਬੀਜੇਪੀ ਦਾ ਸਭ ਤੋਂ ਪੁਰਾਣਾ ਸਾਥੀ ਹੈ ਅਤੇ ਹਮੇਸ਼ਾ ਹੀ ਸਾਡੇ ਨਾਲ ਰਹੇਗਾ ਅਤੇ ਇਸ ਵਾਰ ਵੀ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਬੀਜੇਪੀ ਨੂੰ ਸਮਰਥਨ ਦੇਵੇਗਾ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਹੈ ਕਿ ਬੀਜੇਪੀ ਅਤੇ ਅਕਾਲੀ ਦਲ ‘ਚ ਇੱਕ ਕਮਿਊਨੀਕੇਸ਼ਨ ਗੈਪ ਸੀ।

92 ਸਾਲ ਦੀ ਉਮਰ ‘ਚ ਝਟਕਾ, Badal ਨੂੰ ਅੱਜ ਦਾ ਦਿਨ ਕਦੇ ਨੀ ਭੁੱਲਣਾ | Akali Dal | Sukhbir Badal

ਜਿਸ ਨੂੰ ਕਿ ਆਪਸ ‘ਚ ਬੈਠ ਕੇ ਸੁਲਝਾ ਲਿਆ ਗਿਆ ਹੈ। ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਬੀਜੇਪੀ ਨੂੰ ਸਮਰਥਨ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ਵੀ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਬੀਜੇਪੀ ਨੂੰ ਸੁਪੋਰਟ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨ ਪਹਿਲਾ ਮਨਜਿੰਦਰ ਸਿਰਸਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਲੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button