Breaking NewsD5 specialNewsPress ReleasePunjab

ਸੂਬੇ ਵਿੱਚ ਖਰੀਦ ਦੇ ਦਸਵੇਂ ਦਿਨ 761193 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ:ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਦਸਵੇਂ ਦਿਨ 761193 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 761168 ਅਤੇ ਆੜ੍ਹਤੀਆਂ ਵਲੋਂ 25 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 761168 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 147353 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 231361 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 157835 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 105740 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।
ਹੁਣੇ ਹੁਣੇ ਆਈ ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ !ਕੈਪਟਨ ਨੇ ਕਰਤਾ ਵੱਡਾ ਐਲਾਨ, ਸੋਚਾਂ ‘ਚ ਪਏ ਲੋਕ !ਲੱਗ ਗਿਆ ਲਾਕਡਾਊਨ !
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 62752 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 56127 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਦਸਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  4934322  ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button