Breaking NewsD5 specialNewsPunjabTop News

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਪ੍ਰਭੂ ਭਰੋਸੇ ਦਾ ਲਖਾਇਕ ਹੈ।

🔴LIVE|ਦਿੱਲੀ ਪੁਲਿਸ ਨੇ ਖੁਸ਼ ਕਰਤੇ ਕਿਸਾਨ!ਖੋਲ੍ਹਤੇ ਬੈਰੀਕੇਡ!ਨਰਮ ਪਈ ਸਰਕਾਰ,ਆਹ ਪ੍ਰਧਾਨ ਮੰਤਰੀ ਨੂੰ ਕਰੋਨਾ!

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸੁਸ਼ੋਭਿਤ ਭਗਤ ਧੰਨਾ ਜੀ ਦੀ ਪਾਵਨ ਬਾਣੀ ਤੋਂ ਮਨੁੱਖ ਮਾਤਰ ਨੂੰ ਸੁਚੱਜਾ ਜੀਵਨ ਜਿਊਣ ਦੀ ਸੇਧ ਮਿਲਦੀ ਹੈ। ਪਰਮਾਤਮਾ ਪ੍ਰਤੀ ਸਮਰਪਣ ਭਾਵਨਾ ਦੀ ਪ੍ਰੇਰਣਾ ਲਈ ਭਗਤ ਧੰਨਾ ਜੀ ਦਾ ਜੀਵਨ ਅਗਵਾਈ ਦੇਣ ਵਾਲਾ ਹੈ। ਉਨ੍ਹਾਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕੀਤੀ।

ਗ੍ਰੰਥੀ ਨੇ ਫਸਾਇਆ ਪੂਰਾ ਪਿੰਡ,ਚਾਰੇ-ਪਾਸੇ ਪਾਇਆ ਪੁਲਿਸ ਨੇ ਘੇਰਾ!

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਜਿੰਦਰ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਸ. ਦਰਸ਼ਨ ਸਿੰਘ, ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ ਸ. ਪਲਵਿੰਦਰ ਸਿੰਘ, ਇੰਚਾਰਜ ਸ. ਮਨਜੀਤ ਸਿੰਘ, ਖ਼ਜ਼ਾਨਚੀ ਸ. ਮੁਖਤਾਰ ਸਿੰਘ ਕੁਹਾੜਕਾ ਸਮੇਤ ਸੰਗਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button