Press ReleaseBreaking NewsD5 specialNewsPunjab

ਵਧੀਕ ਸਕੱਤਰ ਜਸਪ੍ਰੀਤ ਸਿੰਘ ਵਲੋਂ ਕਪੂਰਥਲਾ ਵਿਖੇ ਕਣਕ ਦੀ ਖਰੀਦ ਦਾ ਜਾਇਜ਼ਾ

ਕਪੂਰਥਲਾ ਦਾਣਾ ਮੰਡੀ ਦਾ ਦੌਰਾ-ਆੜ੍ਹਤੀਆਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ

ਕਪੂਰਥਲਾ:ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਧੀਕ ਸਕੱਤਰ ਸ. ਜਸਪ੍ਰੀਤ ਸਿੰਘ ਆਈ.ਏ.ਐਸ. ਵਲੋਂ ਅੱਜ ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ ਵਿਵਸਥਾ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਕਪੂਰਥਲਾ ਦਾਣਾ ਮੰਡੀ ਦਾ ਦੌਰਾ ਕਰਕੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਵੀ ਗੱਲਬਾਤ ਕਰਕੇ ਖਰੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਜੋ ਕਿ ਬਾਰਦਾਨੇ ਦੀ ਉਪਲਬਧਤਾ ਸਬੰਧੀ ਨੋਡਲ ਅਧਿਕਾਰੀ ਵੀ ਹਨ, ਕੋਲੋਂ ਬਾਰਦਾਨਾ ਮੁਹੱਈਆ ਕਰਵਾਏ ਜਾਣ ਦੀ ਜਾਣਕਾਰੀ ਲਈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ‘ਸਪੈਸ਼ਲਾਂ’ ਚੱਲਣ ਨਾਲ ਸਟੋਰੇਜ਼ ਦੀ ਸਮੱਸਿਆ ਕਾਫੀ ਹੱਦ ਤੱਕ ਖਤਮ ਹੋ ਗਈ ਹੈ ਅਤੇ ਲਿਫਟਿੰਗ ਨੂੰ ਅਗਲੇ 2 ਦਿਨਾਂ ਵਿਚ ਦੁੱਗਣਾ ਕਰ ਦਿੱਤਾ ਜਾਵੇਗਾ।

ਬਾਰਡਰ ‘ਤੇ ਬੈਠੇ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ !ਆਪ੍ਰੇਸ਼ਨ ਕਲੀਨ ਦੀ ਨਿੱਕਲੀ ਫੂਕ !

ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਕੋਲੋਂ ਖਰੀਦੀ ਗਈ ਕਣਕ ਸਬੰਧੀ ਵੇਰਵੇ ਤੁਰੰਤ ‘ਖ੍ਰੀਦ ਪੋਰਟਲ’ ਉੱਪਰ ਦਰਜ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਅਦਾਇਗੀ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਰਤੇ ਗਏ ਚੰਗੀ ਕੁਆਲਟੀ ਵਾਲੇ ਬਾਰਦਾਨੇ ਦੀ ਵਰਤੋਂ ਕਰਨ ਦੀ ਆਗਿਆ ਦੇਣ ਨਾਲ ਬਾਰਦਾਨਾ ਢੁਕਵੀਂ ਮਾਤਰਾ ਵਿਚ ਉਪਲਬਧ ਕਰਵਾ ਦਿੱਤਾ ਗਿਆ ਹੈ ਅਤੇ ਕਪੂਰਥਲਾ ਜਿਲ੍ਹੇ ਨੂੰ 2185 ਬੇਲ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੰਡੀ ਵਿਚ ਖ੍ਰੀਦ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਜ਼ਿਕਰਯੋਗ ਹੈ ਕਿ ਕਪੂਰਥਲਾ ਜਿਲ੍ਹੇ ਵਿਚ ਬੀਤੇ ਕੱਲ੍ਹ ਤੱਕ ਕੁੱਲ 161012  ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 139968 ਮੀਟਰਿਕ ਟਨ ਦੀ ਖਰੀਦ ਕੀਤੀ ਗਈ ਹੈ। ਜਿਲ੍ਹੇ ਵਿਚ ਕੁੱਲ 3.59 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਕੌੜਾ ਤੇ ਖ੍ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button