Press ReleaseBreaking NewsD5 specialNewsPunjabTop News

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ  ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਸ਼ੱਕੀ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚੋਂ ਨਿਆਂਇਕ ਸਜਾ ਤੋਂ ਨਾ ਬਚ ਸਕੇ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿੱਚ 4 ਵਿਜੀਲੈਂਸ ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਬਾਰੀਕੀ ਨਾਲ ਜਾਂਚ ਲਈ 15 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਨੇ ਵਿਜੀਲੈਂਸ ਇਨਕੁਆਰੀਆਂ ਦੇ ਅਧਾਰ ’ਤੇ 2 ਵਿਜੀਲੈਂਸ ਕੇਸ ਵੀ ਦਰਜ ਕੀਤੇ ਹਨ ਅਤੇ ਆਮਦਨੀ ਨਾਲੋਂ ਵੱਧ ਦੌਲਤ ਇਕੱਠੀ ਕਰਨ ਦੇ ਮਾਮਲੇ ਵਿਚ ਇਕ ਵੱਧ ਜਾਇਦਾਦ ਬਣਾਉਣ ਦਾ ਕੇਸ ਵੀ ਦਾਇਰ ਕੀਤਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button