ਕੈਪਟਨ ਦੇ ਬਿਆਨ ਤੋਂ ਬਾਅਦ General JJ Singh ਦਾ ਜਵਾਬ
ਪਟਿਆਲਾ : ਦੇਸ਼ ਦੇ ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਨੇ ਟਵੀਟ ਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਇਕ ਮਾਮੂਲੀ ਜਿਹੀ ਚੋਣ ਹਾਰਿਆ ਹਾਂ, ਪਰ ਤੁਸੀਂ ਤਾਂ ਜ਼ਮੀਰ ਹੀ ਹਾਰ ਚੁੱਕੇ ਹੋ। ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ 2017 ਵਿਧਾਨ ਸਭਾ ਪਟਿਆਲਾ ਅਤੇ ਲੰਬੀ ਵਿਖੇ ਫਿਕਸ ਮੈਚ ਖੇਡਿਆ ਗਿਆ ਇਹ ਗੱਲ ਕਿਸੇ ਤੋਂ ਵੀ ਲੁਕੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਮਾਂ ਬਦਲਦਾ ਰਹਿੰਦਾ ਹੈ ਭੁੱਲੇ ਨਾ ਕਦੇ ਤੁਸੀਂ ਵੀ ਪਟਿਆਲੇ ਤੋਂ ਚੋਣ ਹਾਰ ਚੁੱਕੇ ਹੋ।
ਹੁਣ ਇਹਨਾਂ ਵੱਲੋਂ ਘੇਰ ਲਿਆ ਕੈਪਟਨ !ਚੱਕਕੇ ਸਮਾਨ ਸੜਕਾਂ ‘ਤੇ ਪਹੁੰਚੇ !ਕਰਤਾ ਅਜਿਹਾ ਐਲਾਨ, ਡਰੀ ਸਰਕਾਰ !
ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਬੀ ਕਿਉਂ ਗਿਆ ਸੀ, ਜਿਸ ਤੋਂ ਸਪੱਸ਼ਟ ਸੀ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣ ਲਈ ਗਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਵਿਚਾਲੇ ਆਪਸੀ ਫਿਕਸਿੰਗ ਦੀ ਪੋਲ ਖੁੱਲ੍ਹ ਚੁੱਕੀ ਹੈ। ਉਨ੍ਹਾਂ ਫੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪਟਿਆਲੇ ਤੋਂ ਚੋਣ ਨਹੀਂ ਹਾਰਿਆ ਬਲਕਿ ਮੈਨੂੰ ਅਕਾਲੀਆਂ ਨੇ ਹੀ ਹਰਵਾਇਆ ਸੀ।
ਲਓ ਕੱਢ ਲਿਆ ਆਕਸੀਜਨ ਦਾ ਪੱਕਾ ਹੱਲ ਲਾਇਆ ਅਜਿਹਾ ਜਗਾੜ,ਵੱਡੇ-ਵੱਡੇ ਇੰਜੀਨੀਅਰ ਹੋਏ ਫੇਲ!ਹਸਪਤਾਲਾਂ ’ਚ ਨਹੀਂ ਆਊ ਕਮੀ!
ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਪਟਿਆਲਾ ਵਿਧਾਨ ਸਭਾ ਚੋਣ ਲੜਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਲੋਂ ਦਿਮਾਗ ਵਿਚੋਂ ਮੈਂ ਨਿਕਲਿਆ ਹੀ ਨਹੀਂ ਇਸ ਕਰਕੇ ਸਮਾਂ ਆਉਣ ਤੇ ਮੈਨੂੰ ਯਾਦ ਕਰਦੇ ਰਹਿੰਦੇ ਹਨ। ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਸਾਰਾ ਪੰਜਾਬ ਇਸ ਗੱਲ ਤੋਂ ਜਾਣੂੰ ਹੈ ਕਿ ਤੁਸੀਂ ਬਾਦਲਾਂ ਨਾਲ ਘਿਓ ਖਿਚੜੀ ਹੋ। 2017 ਦੀਆਂ ਚੋਣਾਂ ਵਿਚ ਬਾਦਲਾਂ ਨੇ ਸਾਜਿਸ਼ ਤਹਿਤ ਤੁਹਾਡੀ ਮਦਦ ਕੀਤੀ, ਜਿਸ ਦਾ ਕਰਜ਼ ਤੁਸੀਂ ਬਹਿਬਲ ਕਲਾਂ ਗੋਲੀ ਕਾਂਡ ਵਿਚ ਕਾਰਵਾਈ ਨਾ ਕਰਕੇ ਚੁੱਕਾ ਦਿੱਤਾ ਹੈ।
2017 ਵਿਧਾਨ ਸਭਾ ਚੋਣ( ਪਟਿਆਲਾ ਅਤੇ ਲੰਮੀ) ਫ਼ਿਕਸ ਮੈਚ ਸੀ, ਇਹ ਗੱਲ ਕਿਸੇ ਤੋਂ ਲੂਕੀ ਨਹੀਂ ਹੈ। ਸਮਾਂ ਬਦਲਦਾ ਰਹਿੰਦਾ ਹੈ, ਭੁੱਲੋ ਨਾਂ ਕਦੇ ਤੂਸੀ ਵੀ ਪਟਿਆਲ਼ੇ ਤੋਂ ਜ਼ਮਾਨਤ ਜ਼ਬਤ ਕਰਾਈ ਹੈ।2/3 @capt_amarinder @sherryontopp @HTPunjab @punjabkesari @JagbaniOnline @ZeePunjabHH
— General JJ Singh (@GenJJSingh) April 28, 2021
ਸਾਰਾ ਪੰਜਾਬ ਇਸ ਗੱਲ ਤੋਂ ਜਾਣੂ ਹੈ, ਤੂਸੀ ਬਾਦਲਾਂ ਨਾਲ਼ ਘਿਓ ਖਿਚੜੀ ਹੋ । 2017 ਦੀਆਂ ਚੋਣਾਂ ਵਿੱਚ ਬਾਦਲਾਂ ਨੇ ਸਾਜ਼ਸ਼ ਤਹਿਤ , ਤੁਹਾਡੀ ਮਦਦ ਕੀਤੀ , ਜਿਸਦਾ ਕਰਜ਼ ਤੁਸੀਂ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਕਾਰਵਾਈ ਨਾਂ ਕਰ ਕੇ ਚੂਕਾਂ ਰਹੇ ਹੋ 1/3@capt_amarinder @ZeePunjabHH @sherryontopp @HTPunjab
— General JJ Singh (@GenJJSingh) April 28, 2021
ਮੈਂ ਤਾਂ ਇਕ ਮਾਮੂਲੀ ਜਹੀ ਚੋਣ ਹਾਰਿਆਂ ਹਾਂ,ਪਰ ਤੂਸੀ ਜ਼ਮੀਰ ਹਾਰ ਚੁੱਕੇ ਹੋ।3/3 @capt_amarinder @sherryontopp @ZeePunjabHH @punjabkesari @JagbaniOnline @officeofssbadal @HTPunjab
— General JJ Singh (@GenJJSingh) April 28, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.